ਜੰਮੂ-ਕਸ਼ਮੀਰ ''ਚ 3 ਲਸ਼ਕਰ ਸਮਰਥਕ ਗ੍ਰਿਫਤਾਰ, ਪਿਸਤੌਲ ਤੇ ਗ੍ਰਨੇਡ ਬਰਾਮਦ
Friday, May 16, 2025 - 07:15 PM (IST)

ਜੰਮੂ ਡੈਸਕ: ਜੰਗਬੰਦੀ ਤੋਂ ਬਾਅਦ, ਕਸ਼ਮੀਰ ਵਿੱਚ ਅੱਤਵਾਦ ਖਿਲਾਫ ਫੌਜ ਦਾ ਆਪ੍ਰੇਸ਼ਨ ਜਾਰੀ ਹੈ। ਫੌਜ ਨੇ ਪਿਛਲੇ ਤਿੰਨ ਦਿਨਾਂ ਵਿੱਚ ਦੋ ਮੁਕਾਬਲਿਆਂ ਵਿੱਚ ਛੇ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਤੋਂ ਬਾਅਦ, ਅੱਜ ਜੰਮੂ-ਕਸ਼ਮੀਰ ਪੁਲਸ ਨੇ ਬਡਗਾਮ ਜ਼ਿਲ੍ਹੇ ਦੇ ਮਾਗਾਮ ਦੇ ਕਾਵੁਸਾ ਨਰਬਲ ਇਲਾਕੇ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।
ਪੁਲਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਤਿੰਨੇ ਵਿਅਕਤੀ ਅੱਤਵਾਦੀਆਂ ਦੇ ਮਦਦਗਾਰ ਸਨ ਅਤੇ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ। ਉਨ੍ਹਾਂ ਦੀ ਪਛਾਣ ਮੁਜ਼ਮਿਲ ਅਹਿਮਦ, ਮੁਨੀਰ ਅਹਿਮਦ ਅਤੇ ਇਸ਼ਫਾਕ ਪੰਡਿਤ ਵਜੋਂ ਹੋਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਇੱਕ ਪਿਸਤੌਲ ਅਤੇ ਇੱਕ ਗ੍ਰਨੇਡ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸੁਰੱਖਿਆ ਬਲ ਅਤੇ ਜੰਮੂ-ਕਸ਼ਮੀਰ ਪੁਲਿਸ ਪੂਰੀ ਤਰ੍ਹਾਂ ਚੌਕਸ ਹਨ ਅਤੇ ਅੱਤਵਾਦ ਵਿਰੁੱਧ ਸਾਂਝੇ ਆਪ੍ਰੇਸ਼ਨ ਜਾਰੀ ਰੱਖ ਰਹੇ ਹਨ। ਸਥਾਨਕ ਲੋਕਾਂ ਨੂੰ ਵੀ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ।