ਪੁਲਵਾਮਾ ’ਚ ਲਸ਼ਕਰ ਦੇ 3 ਅੱਤਵਾਦੀ ਢੇਰ

04/24/2022 8:56:20 PM

ਸ਼੍ਰੀਨਗਰ (ਯੂ. ਐੱਨ. ਆਈ.)–ਕਸ਼ਮੀਰ ਦੇ ਪੁਲਵਾਮਾ ਜ਼ਿਲੇ ’ਚ ਐਤਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਦੇ 3 ਅੱਤਵਾਦੀ ਮਾਰੇ ਗਏ।ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ’ਤੇ ਫੌਜ ਤੇ ਪੁਲਸ ਨੇ ਜ਼ਿਲੇ ਦੇ ਪਾਹੂ ’ਚ ਘੇਰਾਬੰਦੀ ਅਤੇ ਤਲਾਈਸ ਮੁਹਿੰਮ ਛੇੜੀ। ਜਦ ਸਾਂਝੀ ਟੀਮ ਸ਼ੱਕੀ ਸਥਾਨ ਵੱਲ ਵਧੀ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ’ਚ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਮਾਰ ਦਿੱਤੇ।

ਇਹ ਵੀ ਪੜ੍ਹੋ : ਲੀਵਰ ਦੀ ਰਹੱਸਮਈ ਬੀਮਾਰੀ ਨਾਲ ਇਕ ਬੱਚੇ ਦੀ ਮੌਤ : WHO

ਇਸ ਦੌਰਾਨ ਪੁਲਸ ਨੇ ਟਵੀਟ ’ਚ ਕਿਹਾ ਕਿ ਪਾਬੰਦੀਸ਼ੁਦਾ ਅੱਤਵਾਦੀ ਗਰੁੱਪ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਇਕ ਹੋਰ ਅੱਤਵਾਦੀ ਮੁਕਾਬਲੇ ’ਚ ਮਾਰਿਆ ਗਿਆ, ਜਿਸ ਨਾਲ ਮ੍ਰਿਤ ਅੱਤਵਾਦੀਆਂ ਦੀ ਗਿਣਤੀ 3 ਹੋ ਗਈ। ਉੱਧਰ ਸਮਾਚਾਰ ਲਿਖੇ ਜਾਣ ਤੱਕ ਮੁਹਿੰਮ ਜਾਰੀ ਸੀ।ਦੱਖਣੀ ਕਸ਼ਮੀਰ ’ਚ ਪਿਛਲੇ 24 ਘੰਟਿਆਂ ਦੌਰਾਨ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੁਲਗਾਮ ਜ਼ਿਲੇ ਦੇ ਮਿਰਹਮਾ ਇਲਾਕੇ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਗਰੁੱਪ ਦੇ 2 ਪਾਕਿਸਤਾਨੀ ਅੱਤਵਾਦੀ ਮਾਰੇ ਗਏ ਸਨ।

ਇਹ ਵੀ ਪੜ੍ਹੋ : ਬ੍ਰਿਟੇਨ ਨੇ ਯੂਕ੍ਰੇਨ ਨੂੰ ਰੂਸ ਨਾਲ ਮੁਕਾਬਲਾ ਕਰਨ ਲਈ ਹੋਰ ਫੌਜੀ ਸਹਾਇਤਾ ਦੇਣ ਦਾ ਕੀਤਾ ਵਾਅਦਾ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News