PM ਮੋਦੀ ਖ਼ਿਲਾਫ਼ ਟਿੱਪਣੀ ਕਰਨ ਵਾਲੇ ਮਾਲਦੀਵ ਦੇ 3 ਮੰਤਰੀਆਂ ਦੀ ਹੋਈ ਛੁੱਟੀ, ਸਰਕਾਰ ਨੇ ਜਾਰੀ ਕੀਤਾ ਸਪੱਸ਼ਟੀਕਰਨ

Monday, Jan 08, 2024 - 05:33 AM (IST)

PM ਮੋਦੀ ਖ਼ਿਲਾਫ਼ ਟਿੱਪਣੀ ਕਰਨ ਵਾਲੇ ਮਾਲਦੀਵ ਦੇ 3 ਮੰਤਰੀਆਂ ਦੀ ਹੋਈ ਛੁੱਟੀ, ਸਰਕਾਰ ਨੇ ਜਾਰੀ ਕੀਤਾ ਸਪੱਸ਼ਟੀਕਰਨ

ਇੰਟਰਨੈਸ਼ਨਲ ਡੈਸਕ- ਮਾਲਦੀਵ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਤਿੰਨ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਹੈ। ਸਰਕਾਰ ਨੇ ਉਨ੍ਹਾਂ ਦੀਆਂ ਟਿੱਪਣੀਆਂ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਅਤੇ ਕਿਹਾ ਕਿ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ। ਉਹ ਸਰਕਾਰ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਨਹੀਂ ਕਰਦੇ। 

ਯੁਵਾ ਮੰਤਰਾਲਾ ਦੇ ਤਿੰਨ ਉਪ ਮੰਤਰੀਆਂ ਮਲਸ਼ਾ ਸ਼ਰੀਫ, ਮਰੀਅਮ ਸ਼ਿਓਨਾ ਅਤੇ ਅਬਦੁੱਲਾ ਮਹਿਜੂਮ ਮਜੀਦ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਕਸ਼ਦੀਪ ’ਚ ਬੀਚ ਦਾ ਵੀਡੀਓ ਪੋਸਟ ਕਰਨ ਤੋਂ ਬਾਅਦ ਮਾਲਦੀਵ ਦੇ ਇਕ ਮੰਤਰੀ ਅਤੇ ਕੁਝ ਹੋਰ ਨੇਤਾਵਾਂ ਨੇ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ ਜਿਸ ਪਿੱਛੋਂ ਵਿਵਾਦ ਖੜ੍ਹਾ ਹੋ ਗਿਆ ਸੀ।

ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੇ ਦਫ਼ਤਰ ਨੇ ਕਿਹਾ ਕਿ ਗੁਆਂਢੀ ਦੇਸ਼ ਭਾਰਤ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਮੰਤਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਲਦੀਵ ਦੀ ਸਰਕਾਰ ਨੇ ਸੋਸ਼ਲ ਮੀਡੀਆ ’ਤੇ ਅਜਿਹੇ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ, ਜਿਨ੍ਹਾਂ ਦਾ ਵਤੀਰਾ ਅੰਤਰਰਾਸ਼ਟਰੀ ਸਬੰਧਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ।

ਇਹ ਵੀ ਪੜ੍ਹੋ- ਇੰਡੀਅਨ ਨੈਸ਼ਨਲ ਕਾਂਗਰਸ ਨੇ ਦੇਸ਼ ਭਰ ਦੇ ਹਲਕਿਆਂ ਲਈ ਕੋਆਰਡੀਨੇਟਰ ਕੀਤੇ ਨਿਯੁਕਤ, ਦੇਖੋ ਪੂਰੀ ਸੂਚੀ

ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਕਿ ਸਰਕਾਰ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਿਦੇਸ਼ੀ ਨੇਤਾਵਾਂ ਅਤੇ ਉੱਚ ਦਰਜੇ ਦੇ ਲੋਕਾਂ ਖਿਲਾਫ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਤੋਂ ਜਾਣੂ ਹੈ। ਮੰਤਰੀਆਂ ਦੇ ਇਹ ਵਿਚਾਰ ਨਿੱਜੀ ਹਨ ਅਤੇ ਮਾਲਦੀਵ ਸਰਕਾਰ ਦੇ ਵਿਚਾਰਾਂ ਨੂੰ ਨਹੀਂ ਦਰਸਾਉਂਦੇ।

ਮਾਲਦੀਵ ਸਰਕਾਰ ਨੇ ਕਿਹਾ ਕਿ ਉਹ ਮੰਨਦੀ ਹੈ ਕਿ ਵਿਚਾਰਾਂ ਨੂੰ ਪ੍ਰਗਟਾਉਣ ਦੀ ਆਜ਼ਾਦੀ ਦੀ ਵਰਤੋਂ ਲੋਕਤਾਂਤਰਿਕ ਅਤੇ ਜ਼ਿੰਮੇਵਾਰ ਤਰੀਕੇ ਨਾਲ ਕੀਤੀ ਜਾਣੀ ਚਾਹੀਦੀ ਹੈ। ਇਸ ਰਾਹੀਂ ਨਫ਼ਰਤ ਅਤੇ ਨਾਂਹ-ਪੱਖੀ ਗੱਲਾਂ ਨਹੀਂ ਫੈਲਾਉਣੀਆਂ ਚਾਹੀਦੀਆਂ। ਮਾਲਦੀਵ ਅਤੇ ਇਸ ਦੇ ਅੰਤਰਰਾਸ਼ਟਰੀ ਭਾਈਵਾਲਾਂ ਵਿਚਕਾਰ ਨੇੜਲੇ ਸਬੰਧਾਂ ਵਿੱਚ ਕੋਈ ਰੁਕਾਵਟ ਪੈਦਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਦੇ ਸਬੰਧਤ ਅਧਿਕਾਰੀ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।

ਇਹ ਵੀ ਪੜ੍ਹੋ- ਤਲਾਕ ਤੋਂ ਬਾਅਦ ਸਮਝੌਤਾ ਕਰਨ ਤੋਂ ਪਤਨੀ ਨੇ ਕੀਤਾ ਇਨਕਾਰ ਤਾਂ ਪਤੀ ਬਣ ਗਿਆ ਹੈਵਾਨ, ਚੁੱਕਿਆ ਬੇਹੱਦ ਖ਼ੌਫ਼ਨਾਕ ਕਦਮ

ਸਾਬਕਾ ਰਾਸ਼ਟਰਪਤੀ ਮੁਹੰਮਦ ਨਸ਼ੀਦ ਨੇ ਟਿੱਪਣੀਆਂ ਨੂੰ ਭਿਆਨਕ ਦੱਸਿਆ ਅਤੇ ਕਿਹਾ ਕਿ ਮੈਂ ਮਾਲਦੀਵ ਸਰਕਾਰ ਦੇ ਮੰਤਰੀ ਸ਼ਿਓਨਾ ਵਲੋਂ ਇੱਕ ਪ੍ਰਮੁੱਖ ਵਿਸ਼ਵ ਨੇਤਾ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੀ ਨਿੰਦਾ ਕਰਦਾ ਹਾਂ। ਰਾਸ਼ਟਰਪਤੀ ਮੁਇਜ਼ੂ ਨੂੰ ਇਨ੍ਹਾਂ ਟਿੱਪਣੀਆਂ ਤੋਂ ਆਪਣੇ ਆਪ ਨੂੰ ਦੂਰ ਕਰਨਾ ਚਾਹੀਦਾ ਹੈ ਅਤੇ ਭਾਰਤ ਨੂੰ ਸਪੱਸ਼ਟ ਭਰੋਸਾ ਦੇਣਾ ਚਾਹੀਦਾ ਹੈ ਕਿ ਇਹ ਟਿੱਪਣੀਆਂ ਸਰਕਾਰ ਦੀ ਨੀਤੀ ਨੂੰ ਨਹੀਂ ਦਰਸਾਉਂਦੀਆਂ।

ਨਾਰਾਜ਼ ਵਿਰੋਧੀ ਪਾਰਟੀਆਂ ਨੇ ਮੁਇਜ਼ੂ ਸਰਕਾਰ ’ਤੇ ਪਾਇਆ ਦਬਾਅ
ਮਾਲਦੀਵ ਦੀਆਂ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੀ ਸਰਕਾਰ ਦੇ ਤਿੰਨ ਮੰਤਰੀਆਂ ਦੀਆਂ ਅਪਮਾਨਜਨਕ ਟਿੱਪਣੀਆਂ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਅਤੇ ਸਰਕਾਰ ਦੀ ਨਿੰਦਾ ਕੀਤੀ ਹੈ। ਸਾਬਕਾ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨੇ ਕਿਹਾ ਕਿ ਮੈਂ ਸੋਸ਼ਲ ਮੀਡੀਆ ’ਤੇ ਮਾਲਦੀਵ ਸਰਕਾਰ ਦੇ ਅਧਿਕਾਰੀਆਂ ਵਲੋਂ ਭਾਰਤ ਵਿਰੁੱਧ ਨਫ਼ਰਤ ਭਰੀ ਭਾਸ਼ਾ ਦੀ ਵਰਤੋਂ ਦੀ ਨਿੰਦਾ ਕਰਦਾ ਹਾਂ। ਭਾਰਤ ਹਮੇਸ਼ਾ ਹੀ ਮਾਲਦੀਵ ਦਾ ਚੰਗਾ ਮਿੱਤਰ ਰਿਹਾ ਹੈ। ਅਜਿਹੀਆਂ ਅਪਮਾਨਜਨਕ ਟਿੱਪਣੀਆਂ ਦਾ ਸਾਡੇ ਦੋਵਾਂ ਦੇਸ਼ਾਂ ਦੀ ਸਦੀਆਂ ਪੁਰਾਣੀ ਦੋਸਤੀ ’ਤੇ ਨਾਂਹਪੱਖੀ ਅਸਰ ਨਹੀਂ ਪੈਣ ਦੇਣਾ ਚਾਹੀਦਾ।

ਭਾਰਤੀ ਹਾਈ ਕਮਿਸ਼ਨ ਨੇ ਮਾਲਦੀਵ ਕੋਲ ਉਠਾਇਆ ਮੁੱਦਾ
ਮਾਲੇ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਮਾਲਦੀਵ ਸਰਕਾਰ ਕੋਲ ਅਪਮਾਨਜਨਕ ਟਿੱਪਣੀਆਂ ਦਾ ਮੁੱਦਾ ਉਠਾਇਆ ਹੈ। ਭਾਰਤੀ ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਲਕਸ਼ਦੀਪ ਦੌਰੇ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕੀਤੀਆਂ ਕੁਝ ਪੋਸਟਾਂ ’ਤੇ ਇਤਰਾਜ਼ ਜਤਾਇਆ ਹੈ।

ਇਹ ਵੀ ਪੜ੍ਹੋ- ਮਾਮੂਲੀ ਝਗੜੇ ਕਾਰਨ ਵਧੀ ਤਕਰਾਰ, ਪਤਨੀ ਨੇ ਪਤੀ ਦੇ ਸਿਰ 'ਚ ਹਥੌੜਾ ਮਾਰ ਕੀਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News