ਓਡੀਸ਼ਾ : ਮੁਕਾਬਲੇ ਦੌਰਾਨ ਤਿੰਨ ਮਾਓਵਾਦੀ ਢੇਰ, ਇਕ ਪੁਲਸ ਮੁਲਾਜ਼ਮ ਜ਼ਖਮੀ

Tuesday, May 09, 2023 - 01:22 PM (IST)

ਓਡੀਸ਼ਾ : ਮੁਕਾਬਲੇ ਦੌਰਾਨ ਤਿੰਨ ਮਾਓਵਾਦੀ ਢੇਰ, ਇਕ ਪੁਲਸ ਮੁਲਾਜ਼ਮ ਜ਼ਖਮੀ

ਭਵਾਨੀਪਟਨਾ (ਭਾਸ਼ਾ)- ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ ਦੇ ਇਕ ਜੰਗਲ 'ਚ ਪੁਲਸ ਨੇ ਗੋਲੀਬਾਰੀ ਦੌਰਾਨ 3 ਮਾਓਵਾਦੀਆਂ ਨੂੰ ਮਾਰ ਸੁੱਟਿਆ ਅਤੇ ਇਸ ਦੌਰਾਨ ਇਕ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਸਵੇਰੇ ਉਸ ਸਮੇਂ ਹੋਈ, ਜਦੋਂ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚੱਲ ਰਹੀ ਸੀ।

ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਸੁਨੀਲ ਕੇ ਬੰਸਲ ਨੇ ਕਿਹਾ,''ਤਿੰਨ ਮਾਓਵਾਦੀਆਂ ਨੂੰ ਮਾਰ ਸੁੱਟਿਆ ਗਿਆ ਹੈ ਅਤੇ ਡੀ.ਐੱਸ.ਪੀ. ਰੈਂਕ ਦਾ ਇਕ ਅਧਿਾਕਰੀ ਗੋਲੀਬਾਰੀ 'ਚ ਜ਼ਖ਼ਮੀ ਹੋਇਆ ਹੈ।'' ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪੁਲਸ ਮੁਲਾਜ਼ਮ ਨੂੰ ਬੋਲਾਂਗੀਰ ਦੇ ਭੀਮਾ ਭੋਈ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਕਾਲਾਹਾਂਡੀ-ਕੰਧਮਾਲ ਜ਼ਿਲ੍ਹਿਆਂ ਦੀ ਸਰਹੱਦ ਨਾਲ ਲੱਗਦੇ ਜੰਗਲਾਤ ਖੇਤਰਾਂ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।


author

DIsha

Content Editor

Related News