ਦੁਕਾਨ 'ਚ ਦਾਖ਼ਲ ਹੋ ਕੇ 3 ਨਕਾਬਪੋਸ਼ਾਂ ਨੇ ਕੀਤੀ ਗੋਲੀਬਾਰੀ, 11 ਲੱਖ ਰੁਪਏ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ

Monday, Jul 29, 2024 - 10:48 AM (IST)

ਦੁਕਾਨ 'ਚ ਦਾਖ਼ਲ ਹੋ ਕੇ 3 ਨਕਾਬਪੋਸ਼ਾਂ ਨੇ ਕੀਤੀ ਗੋਲੀਬਾਰੀ, 11 ਲੱਖ ਰੁਪਏ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ

ਠਾਣੇ- ਨਵੀਂ ਮੁੰਬਈ ਦੇ ਖਾਰਘਰ ਇਲਾਕੇ ਵਿਚ 3 ਨਕਾਬਪੋਸ਼ਾਂ ਨੇ ਇਕ ਦੁਕਾਨ 'ਚ ਕਈ ਵਾਰ ਗੋਲੀਬਾਰੀ ਕੀਤੀ ਅਤੇ 11 ਲੱਖ ਰੁਪਏ ਤੋਂ ਵੱਧ ਕੀਮਤ ਦੇ ਗਹਿਣੇ ਲੁੱਟ ਲਏ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਖਾਰਘਰ ਪੁਲਸ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ 10 ਵਜੇ ਵਾਪਰੀ। ਅਧਿਕਾਰੀ ਨੇ ਕਿਹਾ ਕਿ ਕਾਲੇ ਕੱਪੜੇ ਪਹਿਨੇ ਤਿੰਨ ਲੋਕ ਰਿਵਾਲਵਰ ਲੈ ਕੇ ਦੁਕਾਨ 'ਚ ਦਾਖ਼ਲ ਹੋਏ। ਉਨ੍ਹਾਂ ਨੇ ਕਰਮੀਆਂ ਨੂੰ ਧਮਕਾਇਆ, ਉਨ੍ਹਾਂ 'ਤੇ ਹਮਲਾ ਕੀਤਾ ਅਤੇ 11.80 ਲੱਖ ਰੁਪਏ ਦੇ ਗਹਿਣੇ ਲੁੱਟ ਲਏ। ਉਨ੍ਹਾਂ ਨੇ ਤਿੰਨ ਮਿੰਟ 'ਚ 4 ਤੋਂ 5 ਵਾਰ ਗੋਲੀਆਂ ਚਲਾਈਆਂ। 

ਇਹ ਵੀ ਪੜ੍ਹੋ-  ਮੋਹਲੇਧਾਰ ਮੀਂਹ ਕਾਰਨ ਕਈ ਪਿੰਡਾਂ 'ਚ ਭਰਿਆ ਪਾਣੀ, NDRF ਨੇ 2500 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

ਇਸ ਦੌਰਾਨ ਹਾਲਾਂਕਿ ਕੋਈ ਜ਼ਖ਼ਮੀ ਨਹੀਂ ਹੋਇਆ। ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ, ਜਿਸ 'ਚ ਤਿੰਨੋਂ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਟਨਾ ਵਾਲੀ ਥਾਂ ਤੋਂ ਦੌੜਦੇ ਹੋਏ ਨਜ਼ਰ ਆ ਰਹੇ ਹਨ ਅਤੇ ਕੁਝ ਲੋਕ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਅਤੇ ਹਥਿਆਰਬੰਦ ਐਕਟ ਤਹਿਤ ਡਕੈਤੀ ਅਤੇ ਹੋਰ ਅਪਰਾਧਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਤਿੰਨੋਂ ਅਪਰਾਧੀਆਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ। 

ਇਹ ਵੀ ਪੜ੍ਹੋ- ਨੀਤੀ ਆਯੋਗ ਬੈਠਕ: PM ਮੋਦੀ ਬੋਲੇ- 2047 ਤੱਕ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣਾ ਹਰ ਭਾਰਤੀ ਦੀ ਇੱਛਾ


author

Tanu

Content Editor

Related News