ਨਹਿਰ ''ਚ ਡੁੱਬੇ ਇੱਕੋ ਪਰਿਵਾਰ ਦੇ 3 ਮੈਂਬਰ, ਮਾਂ ਦੀ ਮੌਤ, ਬੱਚਿਆਂ ਦੀ ਭਾਲ ਜਾਰੀ

Monday, Oct 28, 2024 - 05:34 PM (IST)

ਕੋਰਬਾ : ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰ ਨਹਿਰ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ, ਜਿਨ੍ਹਾਂ ਵਿੱਚੋਂ ਸਿਰਫ਼ ਮਾਂ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਦੱਸ ਦੇਈਏ ਕਿ ਇਹ ਘਟਨਾ ਸੀ.ਐੱਸ.ਈ.ਬੀ. ਚੌਕੀ ਖੇਤਰ ਵਿੱਚ ਰਤਾਖਰ ਜੋਦਾ ਪੁਲ ਨੇੜੇ ਵਾਪਰੀ ਹੈ, ਜਿੱਥੇ ਦੋ ਬੱਚੇ ਨਹਿਰ ਵਿੱਚ ਨਹਾਉਣ ਆਏ ਸਨ। ਇਸ ਦੌਰਾਨ ਨਹਿਰ ਵਿਚ ਨਹਾਉਂਦੇ ਸਮੇਂ ਅਚਾਨਕ ਮੁੰਡਾ-ਕੁੜੀ ਪਾਣੀ ਦੇ ਤੇਜ਼ ਵਹਾਅ ਵਿਚ ਵਹਿਣ ਲੱਗੇ। ਬੱਚਿਆਂ ਨੂੰ ਡੁੱਬਦਾ ਦੇਖ ਕੇ ਮਾਂ ਸੁਸ਼ਮਾ ਮਾਨਿਕਪੁਰੀ ਨੇ ਬਿਨਾਂ ਕਿਸੇ ਦੇਰੀ ਦੇ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਉਹ ਵੀ ਡੁੱਬ ਗਈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਪੱਪੂ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ-'ਇੱਧਰ-ਉਧਰ ਕੀਤਾ ਤਾਂ...'

ਇਸ ਦੌਰਾਨ ਜਦੋਂ ਤੱਕ ਸੁਸ਼ਮਾ ਨੂੰ ਨਹਿਰ 'ਚੋਂ ਬਾਹਰ ਕੱਢਿਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਜਿਵੇਂ ਹੀ ਨੇੜੇ ਮੌਜੂਦ ਦੋ ਨੌਜਵਾਨਾਂ ਨੇ ਬੱਚਿਆਂ ਦੀਆਂ ਚੀਕਾਂ ਸੁਣੀਆਂ ਤਾਂ ਉਨ੍ਹਾਂ ਨੇ ਨਹਿਰ 'ਚ ਛਾਲ ਮਾਰ ਦਿੱਤੀ ਅਤੇ ਕਰੀਬ ਇਕ ਕਿਲੋਮੀਟਰ ਦੂਰ ਜਾ ਕੇ ਸੁਸ਼ਮਾ ਨੂੰ ਨਹਿਰ 'ਚੋਂ ਬਾਹਰ ਕੱਢਿਆ ਪਰ ਉਸ ਨੂੰ ਬਚਾ ਨਾ ਸਕੇ। ਇਸ ਹਾਦਸੇ 'ਚ ਮੈਗਜ਼ੀਨ ਭਾਟਾ ਵਾਸੀ ਸੁਸ਼ਮਾ ਦੀ ਮੌਤ ਹੋ ਗਈ ਹੈ, ਜਦਕਿ ਉਸ ਦੀ 14 ਸਾਲਾ ਬੇਟੀ ਸਿਮਰਨ ਅਤੇ ਅੱਠ ਸਾਲਾ ਪੁੱਤਰ ਪ੍ਰਤੀਕ ਦੀ ਭਾਲ ਜਾਰੀ ਹੈ। ਇਸ ਹਾਦਸੇ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਦੀ ਟੀਮ ਬੱਚਿਆਂ ਦੀ ਭਾਲ ਵਿੱਚ ਜੁਟੀ ਹੋਈ ਹੈ। ਪੁਲਸ ਅਤੇ ਬਚਾਅ ਟੀਮਾਂ ਮਿਲ ਕੇ ਦੋਵੇਂ ਬੱਚਿਆਂ ਦੀ ਭਾਲ ਕਰ ਰਹੇ ਹਨ ਪਰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ।

ਇਹ ਵੀ ਪੜ੍ਹੋ - ਅਯੁੱਧਿਆ ਦੀ ਦੀਵਾਲੀ ਇਸ ਸਾਲ ਹੋਵੇਗੀ ਬਹੁਤ ਖ਼ਾਸ, 28 ਲੱਖ ਵਿਸ਼ੇਸ਼ ਦੀਵਿਆਂ ਨਾਲ ਚਮਕੇਗਾ ਰਾਮਲੱਲਾ ਦਾ ਮੰਦਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News