ਛੱਤੀਸਗੜ੍ਹ ’ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ’ਚ 3 ਨਕਸਲੀ ਢੇਰ

Saturday, Apr 12, 2025 - 05:59 PM (IST)

ਛੱਤੀਸਗੜ੍ਹ ’ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ’ਚ 3 ਨਕਸਲੀ ਢੇਰ

ਬੀਜਾਪੁਰ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ’ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ’ਚ 3 ਨਕਸਲੀ ਮਾਰੇ ਗਏ। ਬਸਤਰ ਰੇਂਜ ਦੇ ਆਈ. ਜੀ. ਸੁੰਦਰਰਾਜ ਪੀ. ਨੇ ਦੱਸਿਆ ਕਿ ਇੰਦਰਾਵਤੀ ਰਾਸ਼ਟਰੀ ਪਾਰਕ ਖੇਤਰ ਦੇ ਜੰਗਲ ’ਚ ਸਵੇਰੇ ਲੱਗਭਗ 9 ਵਜੇ ਮੁਕਾਬਲਾ ਸ਼ੁਰੂ ਹੋਇਆ, ਜਦੋਂ ਸੁਰੱਖਿਆ ਜਵਾਨਾਂ ਦੀ ਇਕ ਸਾਂਝੀ ਟੀਮ ਨਕਸਲ ਵਿਰੋਧੀ ਮੁਹਿੰਮ ’ਤੇ ਸੀ। ਮੌਕੇ ਤੋਂ 3 ਨਕਸਲੀਆਂ ਦੀਆਂ ਲਾਸ਼ਾਂ ਅਤੇ ਵੱਡੀ ਮਾਤਰਾ ’ਚ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ।

ਬਸਤਰ ਰੇਂਜ ਦੇ ਇੰਸਪੈਕਟਰ ਜਨਰਲ ਆਫ ਪੁਲਸ ਸੁੰਦਰਰਾਜ ਪੀ. ਨੇ ਦੱਸਿਆ ਕਿ ਮੁਕਾਬਲਾ ਸਵੇਰੇ 9 ਵਜੇ ਦੇ ਕਰੀਬ ਇੰਦਰਾਵਤੀ ਨੈਸ਼ਨਲ ਪਾਰਕ ਖੇਤਰ ਦੇ ਜੰਗਲ ਵਿਚ ਉਦੋਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇਕ ਸਾਂਝੀ ਟੀਮ ਨਕਸਲ ਵਿਰੋਧੀ ਕਾਰਵਾਈ 'ਤੇ ਨਿਕਲੀ ਹੋਈ ਸੀ। ਦੱਸ ਦੇਈਏ ਕਿ ਇਸ ਸਾਲ ਹੁਣ ਤੱਕ ਸੂਬੇ 'ਚ ਵੱਖ-ਵੱਖ ਮੁਕਾਬਲਿਆਂ ਵਿਚ 138 ਨਕਸਲੀ ਮਾਰੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 122 ਨਕਸਲੀ ਬਸਤਰ ਡਵੀਜ਼ਨ ਵਿਚ ਮਾਰੇ ਗਏ, ਜਿਸ 'ਚ ਬੀਜਾਪੁਰ ਸਮੇਤ 7 ਜ਼ਿਲ੍ਹੇ ਸ਼ਾਮਲ ਹਨ।


author

Tanu

Content Editor

Related News