ਕੰਟੇਨਰ ਨਾਲ ਟੱਕਰ ਤੋਂ ਬਾਅਦ ਬੱਸ ’ਚ ਲੱਗੀ ਅੱਗ, 3 ਲੋਕ ਜਿਊਂਦੇ ਸੜੇ

Friday, Nov 05, 2021 - 12:35 PM (IST)

ਗੁਨਾ (ਵਾਰਤਾ)- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਚਾਂਚੌੜਾ ਥਾਣਾ ਖੇਤਰ ’ਚ ਅੱਜ ਯਾਨੀ ਸ਼ੁੱਕਰਵਾਰ ਤੜਕੇ ਇਕ ਕੰਟੇਨਰ ਅਤੇ ਮਿੰਨੀ ਬੱਸ ਦੀ ਟੱਕਰ ਤੋਂ ਬਾਅਦ ਬੱਸ ’ਚ ਅੱਗ ਲੱਗ ਗਈ, ਜਿਸ ਨਾਲ ਉਸ ’ਚ ਸਵਾਰ 3 ਲੋਕਾਂ ਦੀ ਹਾਦਸੇ ਵਾਲੀ ਜਗ੍ਹਾ ’ਤੇ ਹੀ ਸੜ ਕੇ ਮੌਤ ਹੋ ਗਈ, ਜਦੋਂ ਕਿ 17 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਪੁਲਸ ਸੂਤਰਾਂ ਅਨੁਸਾਰ ਚਾਂਚੌੜਾ ਥਾਣਾ ਖੇਤਰ ਦੇ ਰਾਸ਼ਟਰੀ ਰਾਜਮਾਰਗ ’ਤੇ ਬਰਖੇੜਾ ਪਿੰਡ ਨੇੜੇ ਸੜਕ ਕਿਨਾਰੇ ਖੜ੍ਹੇ ਕੰਟੇਨਰ ਨਾਲ ਮਿੰਨੀ ਬੱਸ ਟਕਰਾ ਗਈ। ਹਾਦਸੇ ਤੋਂ ਬਾਅਦ ਬੱਸ ’ਚ ਅੱਗ ਲੱਗ ਗਈ, ਜਿਸ ਨਾਲ ਉਸ ’ਚ ਸਵਾਰ 3 ਲੋਕਾਂ ਦੀ ਸੜਨ ਨਾਲ ਮੌਤ ਹੋ ਗਈ, ਜਦੋਂ ਕਿ 17 ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਮ੍ਰਿਤਕਾਂ ਦੀ ਪਛਾਣ 20 ਸਾਲਾ ਮਾਧੌ ਸ਼ਰਮਾ ਵਾਸੀ ਕੰਨੌਦ ਜ਼ਿਲ੍ਹਾ ਦੇਵਾਸ, 19 ਸਾਲਾ ਰੋਹਿਤ ਸ਼ਰਮਾ ਵਾਸੀ ਇੰਦੌਰ, 13 ਸਾਲਾ ਦੁਰਗਾ ਸ਼ਰਮਾ ਦੇ ਰੂਪ ’ਚ ਹੋਈ। 

ਇਹ ਵੀ ਪੜ੍ਹੋ : ਕਾਨਪੁਰ ’ਚ ਜ਼ੀਕਾ ਵਾਇਰਸ ਦਾ ਕਹਿਰ, ਗਭਰਵਤੀ ਬੀਬੀਆਂ ਸਮੇਤ 25 ਨਵੇਂ ਮਰੀਜ਼ ਮਿਲੇ

ਤਿੰਨਾਂ ਦੀਆਂ ਲਾਸ਼ਾਂ ਕੰਕਾਲ ’ਚ ਬਦਲ ਗਈਆਂ ਹਨ। ਸੂਚਨਾ ਮਿਲਦੇ ਹੀ ਪੁਲਸ ਅਤੇ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਪੁੱਜੀਆਂ। ਇਸ ਹਾਦਸੇ ’ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਗ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਈਸ਼ਵਰ ਤੋਂ ਮਰਹੂਮ ਆਤਮਾਵਾਂ ਦੀ ਸ਼ਾਂਤੀ, ਸੋਗ ਪੀੜਤ ਪਰਿਵਾਰਾਂ ਨੂੰ ਦੁਖ ਸਹਿਨ ਕਰਨ ਦੀ ਸ਼ਕਤੀ ਅਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਨੇ ਜ਼ਖਮੀਆਂ ਦੇ ਬਿਹਤਰ ਇਲਾਜ ਅਤੇ ਪੀੜਤ ਪਰਿਵਾਰ ਦੀ ਉੱਚਿਤ ਮਦਦ ਦੇ ਨਿਰਦੇਸ਼ ਵੀ ਦਿੱਤੇ ਹਨ।

ਇਹ ਵੀ ਪੜ੍ਹੋ : ਬੇਦਰਦ ਮਾਂ ਨੇ ਬੇਰਹਿਮੀ ਨਾਲ ਕੁੱਟੇ ਬੱਚੇ, CCTV ਫੁਟੇਜ ਲੈ ਕੇ ਮਹਿਲਾ ਕਮਿਸ਼ਨ ਪੁੱਜਾ ਲਾਚਾਰ ਪਿਓ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News