ਤੰਬਾਕੂ ਦੇ ਗੋਦਾਮ ''ਚ ਦਮ ਘੁਟਣ ਨਾਲ 3 ਲੋਕਾਂ ਦੀ ਮੌਤ, ਕੰਧ ਤੋੜ ਬਾਹਰ ਕੱਢੀਆਂ ਲਾਸ਼ਾਂ

Thursday, Sep 12, 2024 - 06:33 PM (IST)

ਸੋਨੀਪਤ - ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ਵਿੱਚ ਸਥਿਤ ਇੱਕ ਗੋਦਾਮ ਵਿੱਚ ਕਥਿਤ ਤੌਰ 'ਤੇ ਦਮ ਘੁੱਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜ਼ਿਲ੍ਹਾ ਪੁਲਸ ਦੇ ਬੁਲਾਰੇ ਨੇ ਵੀਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਬੁਲਾਰੇ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਓਮਪਾਲ ਅਤੇ ਅਤੁਲ ਅਤੇ ਗਾਂਧੀਨਗਰ, ਗੋਹਾਨਾ ਦੇ ਰਹਿਣ ਵਾਲੇ ਸਤੀਸ਼ ਦੀ ਵੀਰਵਾਰ ਨੂੰ ਗੋਹਾਨਾ ਦੇ ਇਕ ਤੰਬਾਕੂ ਗੋਦਾਮ 'ਚ ਕਥਿਤ ਤੌਰ 'ਤੇ ਦਮ ਘੁੱਟਣ ਨਾਲ ਮੌਤ ਹੋ ਗਈ। 

ਇਹ ਵੀ ਪੜ੍ਹੋ ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ

ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਦੱਸਿਆ ਕਿ ਗੋਦਾਮ ਦੀ ਕੰਧ ਤੋੜ ਕੇ ਤਿੰਨਾਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬੁਲਾਰੇ ਨੇ ਦੱਸਿਆ ਕਿ ਘਟਨਾ ਦੇ ਬਾਅਦ ਤੋਂ ਹੀ ਪੁਲਸ ਮੌਕੇ 'ਤੇ ਮੌਜੂਦ ਹੈ ਅਤੇ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News