ਜ਼ਮੀਨ ਦੇ ਟੋਟੇ ਪਿੱਛੇ ਮਾਰ ''ਤੇ ਇਕੋ ਟੱਬਰ ਦੇ 3 ਬੰਦੇ ਤੇ ਫਿਰ ਹਥਿਆਰ ਲੈ ਵੜ੍ਹ ਗਿਆ ਥਾਣੇ...
Wednesday, Aug 06, 2025 - 05:30 PM (IST)

ਸਾਹਿਬਗੰਜ (ਝਾਰਖੰਡ) : ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰਨ ਕਰ ਲਿਆ। ਇਸ ਵਿਵਾਦ ਦੇ ਕਾਰਨ ਇੱਕ ਪਰਿਵਾਰ ਦੇ ਤਿੰਨ ਬਜ਼ੁਰਗਾਂ ਨੂੰ ਉਨ੍ਹਾਂ ਦੇ 35 ਸਾਲਾ ਗੁਆਂਢੀ ਨੇ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਦੀ ਜਾਣਕਾਰੀ ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੇ ਸਬੰਧ ਵਿਚ ਇਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 3 ਵਿਅਕਤੀਆਂ ਨੂੰ ਮਾਰਨ ਵਾਲੇ ਦੋਸ਼ੀ ਨੇ ਪੁਲਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ।
ਪੜ੍ਹੋ ਇਹ ਵੀ - ਭਾਰਤ ਕੱਟੇਗਾ ਚੰਨ੍ਹ 'ਤੇ ਕਲੋਨੀ, ਨਿਊਕਲੀਅਰ ਪਲਾਂਟ ਲਗਾਉਣ ਦੀ ਤਿਆਰੀ
ਸਾਹਿਬਗੰਜ ਦੇ ਪੁਲਸ ਸੁਪਰਡੈਂਟ (ਐੱਸਪੀ) ਅਮਿਤ ਕੁਮਾਰ ਸਿੰਘ ਨੇ ਕਿਹਾ, "ਪਹਿਲੀ ਨਜ਼ਰੇ ਇਹ ਪਰਿਵਾਰ ਵਿੱਚ ਜ਼ਮੀਨੀ ਝਗੜੇ ਦਾ ਮਾਮਲਾ ਲੱਗ ਰਿਹਾ ਹੈ। ਦੋਸ਼ੀ ਦੀ ਪਛਾਣ ਬੱਜਲ ਹੇਂਬਰੋਮ ਵਜੋਂ ਹੋਈ ਹੈ, ਜੋ ਕਿ ਮ੍ਰਿਤਕਾਂ ਦਾ ਗੁਆਂਢੀ ਅਤੇ ਰਿਸ਼ਤੇਦਾਰ ਹੈ। ਹੇਂਬਰੋਮ ਨੇ ਪੁਲਸ ਅੱਗੇ ਆਤਮ ਸਮਰਪਣ ਕਰ ਦਿੱਤਾ ਅਤੇ ਦਾਅਵਾ ਕੀਤਾ ਕਿ ਉਸਨੇ ਤਿੰਨਾਂ ਵਿਅਕਤੀਆਂ ਦੀ ਹੱਤਿਆ ਕੀਤੀ ਹੈ। ਜਾਂਚ ਤੋਂ ਬਾਅਦ ਪੁਲਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।"
ਪੜ੍ਹੋ ਇਹ ਵੀ - ਲੋਕਾਂ ਨੂੰ ਵੱਡਾ ਝਟਕਾ: ਸਰਕਾਰ ਨੇ ਕਰੋੜਾਂ ਦੀ ਗਿਣਤੀ 'ਚ ਬੰਦ ਕੀਤੇ LPG ਗੈਸ ਕਨੈਕਸ਼ਨ
ਪੁਲਸ ਦੇ ਸਾਹਮਣੇ ਦੋਸ਼ੀ ਨੇ ਕਬੂਲ ਕੀਤਾ ਹੈ ਕਿ ਉਸਨੇ ਤਿੰਨਾਂ ਵਿਅਕਤੀਆਂ ਦੀ ਲੋਹੇ ਦੀ ਰਾਡ ਨਾਲ ਕੁੱਟਮਾਰ ਕੀਤੀ ਸੀ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਇਹ ਘਟਨਾ ਤਲਝਾਰੀ ਥਾਣਾ ਖੇਤਰ ਦੇ ਪਿੰਡ ਦੁੱਧਕੋਲ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਸੁਪਰਡੈਂਟ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਨਥਾਨਿਆਲ ਹੰਸਦਾ (65), ਬਰਕੀ ਮੁਰਮੂ (62) ਅਤੇ ਨੋਹਾ ਬੇਸਰਾ (90) ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਰਾਜਮਹਿਲ ਡਿਵੀਜ਼ਨਲ ਹਸਪਤਾਲ ਲਿਜਾਇਆ ਗਿਆ ਹੈ।
ਪੜ੍ਹੋ ਇਹ ਵੀ - 3 ਦਿਨ ਬੰਦ ਰਹਿਣਗੇ ਸਕੂਲ, ਇਸ ਕਾਰਨ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।