ਤੇਜ਼ ਰਫਤਾਰ ਬਣੀ ''ਕਾਲ'' ! ਕਾਰ ਅਤੇ ਮੋਟਰਸਾਈਕਲ ਦੀ ਟੱਕਰ ''ਚ 3 ਲੋਕਾਂ ਦੀ ਮੌਤ
Sunday, May 24, 2026 - 02:12 PM (IST)
ਨੈਸ਼ਨਲ ਡੈਸਕ : ਹਰਿਆਣਾ ਵਿੱਚ ਹਿਸਾਰ-ਦਿੱਲੀ ਰਾਸ਼ਟਰੀ ਰਾਜਮਾਰਗ 'ਤੇ ਐਤਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਇੱਕ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਸ ਅਨੁਸਾਰ ਇਹ ਘਟਨਾ ਹਿਸਾਰ ਤੋਂ ਲਗਭਗ 30 ਕਿਲੋਮੀਟਰ ਦੂਰ ਅਨੀਪੁਰਾ ਪਿੰਡ ਦੇ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਰੋਹਤਕ ਵਾਲੇ ਪਾਸੇ ਤੋਂ ਆ ਰਹੀ ਇੱਕ ਕਾਰ ਨੇ ਸਾਹਮਣੇ ਤੋਂ (ਉਲਟ ਦਿਸ਼ਾ) ਆ ਰਹੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਪੁਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਤਿੰਨੋਂ ਵਿਅਕਤੀ ਹਾਂਸੀ ਜ਼ਿਲ੍ਹੇ ਦੇ ਪਿੰਡ ਭਾਟਲਾ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ ਉਮਰ 35 ਤੋਂ 40 ਸਾਲ ਦੇ ਦਰਮਿਆਨ ਦੱਸੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਾਂਸੀ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
