ਅੱਧੀ ਰਾਤ ਵਾਪਰਿਆ ਭਿਆਨਕ ਹਾਦਸਾ, ਜ਼ਿੰਦਾ ਸੜੇ 3 ਲੋਕ, ਵੀਡੀਓ 'ਚ ਵੇਖੋ ਖ਼ੌਫ਼ਨਾਕ ਮੰਜ਼ਰ

Saturday, Nov 11, 2023 - 10:17 AM (IST)

ਅੱਧੀ ਰਾਤ ਵਾਪਰਿਆ ਭਿਆਨਕ ਹਾਦਸਾ, ਜ਼ਿੰਦਾ ਸੜੇ 3 ਲੋਕ, ਵੀਡੀਓ 'ਚ ਵੇਖੋ ਖ਼ੌਫ਼ਨਾਕ ਮੰਜ਼ਰ

ਗੁਰੂਗ੍ਰਾਮ: ਦਿੱਲੀ-ਜੈਪੁਰ ਹਾਈਵੇਅ 'ਤੇ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਸ ਭਿਆਨਕ ਹਾਦਸੇ 'ਚ 3 ਲੋਕਾਂ ਦੇ ਜ਼ਿੰਦਾ ਸੜ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਧਰਾਵਲੀ ਨੇੜੇ ਇੱਕ ਟੈਂਕਰ ਨੇ ਕਾਰ ਅਤੇ ਪਿਕਅੱਪ ਗੱਡੀ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਕਾਰ ਨੂੰ ਅੱਗ ਲੱਗ ਗਈ। ਦੂਜੇ ਪਾਸੇ ਪਿਕਅੱਪ ਵਿੱਚ ਸਵਾਰ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪੁਲਸ ਨੇ ਬਾਹਰ ਕੱਢਿਆ ਪਰ ਬਦਕਿਸਮਤੀ ਨਾਲ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

ਇਹ ਵੀ ਪੜ੍ਹੋ :  ਰਾਸ਼ਟਰੀ ਜਾਂਚ ਏਜੰਸੀ ਦੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ

ਬਿਲਾਸਪੁਰ ਪੁਲਸ ਸਟੇਸ਼ਨ ਦੇ ਆਈ.ਓ. ਵਿਨੋਦ ਕੁਮਾਰ ਨੇ ਦੱਸਿਆ ਕਿ ਸਾਨੂੰ ਹਾਈਵੇਅ 'ਤੇ ਇਕ ਹਾਦਸੇ ਦੀ ਸੂਚਨਾ ਮਿਲੀ ਸੀ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਇੱਕ ਗੱਡੀ ਨੂੰ ਅੱਗ ਲੱਗੀ ਹੋਈ ਸੀ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੇ ਜ਼ਿੰਦਾ ਸੜ ਜਾਣ ਦਾ ਖ਼ਦਸ਼ਾ ਹੈ। ਅੱਗ ਬਹੁਤ ਭਿਆਨਕ ਸੀ, ਇਸ ਲਈ ਫ਼ਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਕਾਰ ਵਿੱਚ ਕਿੰਨੇ ਲੋਕ ਸਵਾਰ ਸਨ।

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ

ਉਧਰ ਟਰੱਕ ਚਾਲਕ ਗੱਡੀ ਨੂੰ ਟੱਕਰ ਮਾਰ ਕੇ ਮੌਕੇ 'ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ 'ਚ ਕਾਰ ਸਵਾਰਾਂ ਅਤੇ ਪਿਕਅੱਪ ਸਵਾਰਾਂ ਸਮੇਤ ਕੁੱਲ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ ਅਤੇ ਪਿਕਅੱਪ ਗੱਡੀ ਦੇ ਵੀ ਪਰਖੱਚੇ ਉੱਡ ਗਏ ਹਨ।

 


author

Harnek Seechewal

Content Editor

Related News