ਰਿਸ਼ਵਤ ਲੈਂਦੇ ਰੰਗੇਹੱਥੀ ਫੜੇ ਗਏ 3 ਪੁਲਸ ਮੁਲਾਜ਼ਮ ! ACB ਨੇ ਜਾਲ ਵਿਛਾ ਕੇ ਕੀਤੇ ਕਾਬੂ

Sunday, Jun 14, 2026 - 04:20 PM (IST)

ਰਿਸ਼ਵਤ ਲੈਂਦੇ ਰੰਗੇਹੱਥੀ ਫੜੇ ਗਏ 3 ਪੁਲਸ ਮੁਲਾਜ਼ਮ ! ACB ਨੇ ਜਾਲ ਵਿਛਾ ਕੇ ਕੀਤੇ ਕਾਬੂ

ਨੈਸ਼ਨਲ ਡੈਸਕ : ਰਾਜਸਥਾਨ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਸ਼ਨੀਵਾਰ ਨੂੰ ਜੈਪੁਰ ਦੇ ਇੱਕ ਹੋਟਲ 'ਚ ਬੈਂਗਲੁਰੂ ਪੁਲਸ ਦੀ ਇੱਕ ਮਹਿਲਾ ਸਬ-ਇੰਸਪੈਕਟਰ ਅਤੇ ਦੋ ਹੈੱਡ ਕਾਂਸਟੇਬਲਾਂ ਨੂੰ 40,000 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਬ-ਇੰਸਪੈਕਟਰ ਅਨੀਤਾ ਕੇ. ਅਤੇ ਹੈੱਡ ਕਾਂਸਟੇਬਲ ਉਲਾਵੱਪਾ ਤੇਗੁਰ ਅਤੇ ਯਤੀਸ਼ ਵਜੋਂ ਹੋਈ ਹੈ, ਜੋ ਸਾਰੇ ਕਰਨਾਟਕ ਦੇ ਬੈਂਗਲੁਰੂ ਦੇ ਐਚਏਐਲ ਪੁਲਸ ਸਟੇਸ਼ਨ 'ਚ ਤਾਇਨਾਤ ਹਨ। ਏਸੀਬੀ ਦੇ ਅਨੁਸਾਰ ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਬੈਂਗਲੁਰੂ ਦੇ ਐਚਏਐਲ ਪੁਲਸ ਸਟੇਸ਼ਨ 'ਚ ਦਾਜ ਲਈ ਤੰਗ ਕਰਨ ਦਾ ਮਾਮਲਾ ਦਰਜ ਕਰਨ ਦੀ ਸ਼ਿਕਾਇਤ ਮਿਲੀ ਸੀ।
ਏਸੀਬੀ ਨੇ ਦੱਸਿਆ ਕਿ ਮੁਲਜ਼ਮ ਪੁਲਸ ਮੁਲਾਜ਼ਮ ਮਾਮਲੇ ਦੀ ਜਾਂਚ ਕਰਨ ਲਈ ਜੈਪੁਰ ਆਏ ਸਨ ਅਤੇ ਕੇਸ ਨੂੰ ਕਮਜ਼ੋਰ ਕਰਨ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਦੋਸ਼ਾਂ ਤੋਂ ਬਰੀ ਕਰਨ ਦੇ ਬਦਲੇ ਕਥਿਤ ਤੌਰ 'ਤੇ 2 ਲੱਖ ਰੁਪਏ ਦੀ ਰਿਸ਼ਵਤ ਮੰਗ ਰਹੇ ਸਨ। ਤਸਦੀਕ ਤੋਂ ਬਾਅਦ ਏਸੀਬੀ ਨੇ ਰਿਸ਼ਵਤ ਦੇ ਦੋਸ਼ਾਂ ਨੂੰ ਪਹਿਲੀ ਨਜ਼ਰੇ ਸੱਚ ਪਾਇਆ ਅਤੇ ਸ਼ਿਕਾਇਤਕਰਤਾ ਨੂੰ ਅਗਲੀ ਸਵੇਰ ਤੱਕ ਪੈਸੇ ਦਾ ਪ੍ਰਬੰਧ ਕਰਨ ਲਈ ਕਿਹਾ। ਫਿਰ ਏਸੀਬੀ ਟੀਮ ਨੇ ਜੈਪੁਰ ਦੇ ਹੋਟਲ ਗੰਗੌਰ 'ਚ ਜਾਲ ਵਿਛਾਇਆ।
ਕਾਰਵਾਈ ਦੌਰਾਨ ਹੈੱਡ ਕਾਂਸਟੇਬਲ ਉੱਲਾਵੱਪਾ ਤੇਗੁਰ ਨੂੰ ਕਥਿਤ ਰਿਸ਼ਵਤ ਦੀ ਰਕਮ ਦੇ ਹਿੱਸੇ ਵਜੋਂ 40,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ। ਪੁੱਛਗਿੱਛ ਦੌਰਾਨ, ਇੱਕ ਮਹਿਲਾ ਸਬ-ਇੰਸਪੈਕਟਰ ਅਤੇ ਹੈੱਡ ਕਾਂਸਟੇਬਲ ਯਤੀਸ਼ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਹੋਇਆ, ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਏਸੀਬੀ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shubam Kumar

Content Editor

Related News