ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ, ਚੱਲਣਗੀਆਂ 3 ਵਿਸ਼ੇਸ਼ ਬੱਸਾਂ

Wednesday, May 08, 2024 - 10:41 AM (IST)

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ, ਚੱਲਣਗੀਆਂ 3 ਵਿਸ਼ੇਸ਼ ਬੱਸਾਂ

ਦੇਹਰਾਦੂਨ- ਸ੍ਰੀ ਹੇਮਕੁੰਟ ਸਾਹਿਬ ਲਈ ਟਰਾਂਸਪੋਰਟ ਵਿਭਾਗ ਵਿਸ਼ੇਸ਼ ਤੌਰ ’ਤੇ 3 ਬੱਸਾਂ ਦਾ ਪ੍ਰਬੰਧ ਕਰਨ ਜਾ ਰਿਹਾ ਹੈ। ਫਿਲਹਾਲ ਸ੍ਰੀ ਬਦਰੀਨਾਥ ਧਾਮ, ਸ੍ਰੀ ਕੇਦਾਰਨਾਥ ਧਾਮ, ਗੰਗੋਤਰੀ, ਯਮੁਨੋਤਰੀ ਅਤੇ ਸ੍ਰੀ ਹੇਮਕੁੰਟ ਸਾਹਿਬ ਧਾਮ ਲਈ 125 ਗੱਡੀਆਂ ਦੇ ਸੰਚਾਲਨ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਜਾਣਕਾਰੀ ਟਰਾਂਸਪੋਰਟ ਨਿਗਮ ਦੇ ਡਿਵੀਜ਼ਨਲ ਮੈਨੇਜਰ ਸੰਜੇ ਗੁਪਤਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਰਿਦੁਆਰ, ਰਿਸ਼ੀਕੇਸ਼ ਅਤੇ ਦੇਹਰਾਦੂਨ ਦੇ ਅਸਿਸਟੈਂਟ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਚਾਰਧਾਮ ਯਾਤਰਾ ਦੌਰਾਨ ਇਸ ਵਾਰ ਬਹੁਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ। ਅਜਿਹੇ ਵਿਚ ਵਾਹਨਾਂ ਦੇ ਪੁਖਤਾ ਪ੍ਰਬੰਧ ਹੁਣ ਤੋਂ ਹੀ ਕੀਤੇ ਜਾਣ ਤਾਂ ਜੋ ਯਾਤਰਾ ਸ਼ੁਰੂ ਹੋਣ ’ਤੇ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ, ਇਸ ਦਿਨ ਸ਼ੁਰੂ ਹੋਵੇਗੀ ਯਾਤਰਾ

ਦੱਸ ਦੇਈਏ ਸਿੱਖ ਭਾਈਚਾਰੇ ਦੇ ਪ੍ਰਸਿੱਧ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਜਮ੍ਹਾਂ ਹੋਈ ਬਰਫ਼ ਨੂੰ ਹਟਾਉਣ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਜੇਕਰ ਤੁਸੀਂ ਇਸ ਸਾਲ ਹੇਮਕੁੰਟ ਸਾਹਿਬ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਆਪਣੀ ਯਾਤਰਾ ਲਈ ਤਿਆਰ ਹੋ ਜਾਓ। ਹੇਮਕੁੰਟ ਸਾਹਿਬ 25 ਮਈ 2024 ਨੂੰ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ। ਇੱਥੇ ਪਹੁੰਚਣ ਲਈ ਲੰਬੀ ਟ੍ਰੈਕਿੰਗ ਕਰਨੀ ਪੈਂਦੀ ਹੈ, ਜਾਣੋ ਕਿ ਤੁਸੀਂ ਇੱਥੇ ਕਿਵੇਂ ਪਹੁੰਚ ਸਕਦੇ ਹੋ।

ਇਹ ਵੀ ਪੜ੍ਹੋ- 15 ਫੁੱਟ ਬਰਫ ਨਾਲ ਢਕਿਆ ਹੈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਇਸ ਦਿਨ ਤੋਂ ਸ਼ੁਰੂ ਹੋਵੇਗੀ ਯਾਤਰਾ

25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਵੇਗੀ। ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਤਰਾਂ ਨੇ ਇਥੇ ਦੱਸਿਆ ਕਿ ਖਰਾਬ ਮੌਸਮ ਦੌਰਾਨ ਫੌਜ ਦੇ ਜਵਾਨ ਘਾਂਗੜੀਆ ਅਤੇ ਲੋਕਪਾਲ ਸਾਹਿਬ ਨੂੰ ਜਾਂਦੀ ਸੜਕ ਤੋਂ ਬਰਫ਼ ਹਟਾਉਣ ’ਚ ਲੱਗੇ ਹੋਏ ਹਨ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ 22 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਯਾਤਰਾ ਦੇ ਰਸਤਿਆਂ ’ਤੇ ਫੁੱਟਪਾਥਾਂ ਨੂੰ ਚੌੜਾ ਕਰਨ ਅਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News