ਸੰਕਿਟਾਂ ''ਚ ਢਹਿ-ਢੇਰੀ ਹੋਈ ਪੁਰਾਣੀ ਦਿੱਲੀ ਦੀ 3 ਮੰਜ਼ਿਲਾ ਇਮਾਰਤ, ਮਲਬੇ ਹੇਠ ਦੱਬੇ ਕਈ ਲੋਕ
Thursday, Nov 05, 2026 - 11:41 AM (IST)
ਨਵੀਂ ਦਿੱਲੀ : ਪੁਰਾਣੀ ਦਿੱਲੀ ਦੇ ਚਾਵੜੀ ਬਾਜ਼ਾਰ ਇਲਾਕੇ ਵਿੱਚ ਵੀਰਵਾਰ ਸਵੇਰੇ ਉਸ ਸਮੇ ਸਨਸਨੀ ਫੈਲ ਗਈ, ਜਦੋਂ ਇੱਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ-ਢੇਰੀ ਹੋ ਗਈ। ਇਸ ਘਟਨਾ ਨਾਲ ਕੁਝ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਜਾਣਕਾਰੀ ਮਿਲੀ ਹੈ। ਦਿੱਲੀ ਫਾਇਰ ਸਰਵਿਸ ਦੇ ਅਨੁਸਾਰ, ਗਲੀ ਸ਼ਾਹਤਾਰਾ ਦੇ ਸ਼ੀਸ਼ ਮਹਿਲ ਵਿੱਚ ਇੱਕ ਇਮਾਰਤ ਦੇ ਢਹਿ ਜਾਣ ਬਾਰੇ ਸਵੇਰੇ ਲਗਭਗ 9:50 ਵਜੇ ਇੱਕ ਕਾਲ ਆਈ ਸੀ।
ਇਹ ਵੀ ਪੜ੍ਹੋ: ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ ਪ੍ਰਚੂਨ ਰੇਟ
ਉਨ੍ਹਾਂ ਕਿਹਾ ਕਿ ਇਹ ਜਗ੍ਹਾ ਚਾਵੜੀ ਬਾਜ਼ਾਰ ਮੈਟਰੋ ਸਟੇਸ਼ਨ ਦੇ ਸਾਹਮਣੇ ਸਥਿਤ ਹੈ। ਡੀਐਫਐਸ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਛੇ ਫਾਇਰ ਇੰਜਣਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਇਮਾਰਤ ਨਿਰਮਾਣ ਅਧੀਨ ਸੀ ਅਤੇ ਕੁਝ ਲੋਕਾਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ ਹੈ। ਇਸ ਤੋਂ ਬਾਅਦ ਵਾਧੂ ਫਾਇਰ ਇੰਜਣਾਂ ਅਤੇ ਅਧਿਕਾਰੀਆਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ। ਅਧਿਕਾਰੀਆਂ ਅਨੁਸਾਰ, ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ: Diwali 2026: ਦੀਵਾਲੀ ਦੀ ਰਾਤ ਇਨ੍ਹਾਂ ਥਾਵਾਂ 'ਤੇ ਜ਼ਰੂਰ ਜਗਾਓ ਦੀਵੇ, ਵਰ੍ਹੇਗਾ ਨੋਟਾਂ ਦਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
