ਜੰਮੂ-ਕਸ਼ਮੀਰ: ਬਾਰਾਮੂਲਾ ਜ਼ਿਲ੍ਹੇ 'ਚ ਹੋਏ ਮੁਕਾਬਲੇ 'ਚ 3 ਅੱਤਵਾਦੀ ਢੇਰ

Saturday, Sep 14, 2024 - 10:51 AM (IST)

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਸ਼ੁੱਕਰਵਾਰ ਦੇਰ ਰਾਤ ਚੱਕ ਟਾਪਰ ਕਰੈਰੀ ਪੱਟਨ ਤਿਲਵਾਨੀ ਇਲਾਕੇ ਵਿੱਚ ਸ਼ੁਰੂ ਹੋਈ ਸੀ, ਜਦੋਂ ਸੰਯੁਕਤ ਬਲਾਂ ਦੀ ਇੱਕ ਟੀਮ ਨੇ ਇੱਕ ਖਾਲੀ ਇਮਾਰਤ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?

ਇਸ ਮਾਮਲੇ ਦੇ ਸਬੰਧ ਵਿਚ ਇਕ ਅਧਿਕਾਰੀ ਨੇ ਕਿਹਾ, ''ਜਿਵੇਂ ਹੀ ਸੁਰੱਖਿਆ ਬਲ ਸ਼ੱਕੀ ਸਥਾਨ 'ਤੇ ਪਹੁੰਚੇ, ਤਾਂ ਇਸ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਚੱਲ ਰਹੀ ਕਾਰਵਾਈ 'ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦਾ ਪਤਾ ਲੱਗਾ ਹੈ।'' ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਸਮੂਹਿਕ ਸਬੰਧਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਸੂਤਰਾਂ ਨੇ ਕਿਹਾ ਕਿ ਤਿੰਨਾਂ ਦੇ ਵਿਦੇਸ਼ੀ ਹੋਣ ਦਾ ਸ਼ੱਕ ਹੈ। ਜੰਮੂ ਖੇਤਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੂ ਇਲਾਕੇ 'ਚ ਸ਼ੁੱਕਰਵਾਰ ਨੂੰ ਹੋਏ ਮੁਕਾਬਲੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਪਿੰਡ ਦੀ ਇਮਾਰਤ 'ਚ ਦੋ ਅੱਤਵਾਦੀ ਅਜੇ ਵੀ ਲੁਕੇ ਹੋ ਸਕਦੇ ਹਨ। ਜੰਮੂ ਖੇਤਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੂ ਇਲਾਕੇ 'ਚ ਸ਼ੁੱਕਰਵਾਰ ਨੂੰ ਹੋਏ ਮੁਕਾਬਲੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਦੋ ਹੋਰ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News