ਜੰਮੂ ਕਸ਼ਮੀਰ : ਬਾਰਾਮੂਲਾ ''ਚ ਮੁਕਾਬਲੇ ਦੌਰਾਨ ਤਿੰਨ ਪਾਕਿਸਤਾਨੀ ਅੱਤਵਾਦੀ ਢੇਰ, ਪੁਲਸ ਕਰਮੀ ਸ਼ਹੀਦ

Wednesday, May 25, 2022 - 12:16 PM (IST)

ਜੰਮੂ ਕਸ਼ਮੀਰ : ਬਾਰਾਮੂਲਾ ''ਚ ਮੁਕਾਬਲੇ ਦੌਰਾਨ ਤਿੰਨ ਪਾਕਿਸਤਾਨੀ ਅੱਤਵਾਦੀ ਢੇਰ, ਪੁਲਸ ਕਰਮੀ ਸ਼ਹੀਦ

ਸ਼੍ਰੀਨਗਰ (ਵਾਰਤਾ)- ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨਾਲ ਜਾਰੀ ਮੁਕਾਬਲੇ 'ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਮੁਕਾਬਲੇ ਦੌਰਾਨ ਇਕ ਪੁਲਸ ਕਰਮੀ ਵੀ ਸ਼ਹੀਦ ਹੋ ਗਿਆ। ਤਿੰਨੋਂ ਅੱਤਵਾਦੀ ਪਾਕਿਸਤਾਨੀ ਨਾਗਰਿਕ ਸਨ। ਜੰਮੂ ਕਸ਼ਮੀਰ ਪੁਲਸ ਨੇ ਪੁਲਸ ਜਨਰਲ ਇੰਸਪੈਕਟਰ ਵਿਜੇ ਕੁਮਾਰ ਦੇ ਹਵਾਲੇ ਤੋਂ ਟਵੀਟ ਕੀਤਾ,''ਤਿੰਨ ਪਾਕਿਸਤਾਨੀ ਅੱਤਵਾਦੀ ਮਾਰੇ ਗਏ। ਇਸ ਮੌਕੇ ਹੋਏ ਮੁਕਾਬਲੇ 'ਚ ਜੰਮੂ ਕਸ਼ਮੀਰ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ।''

PunjabKesari

ਪੁਲਸ ਅਤੇ ਸੁਰੱਖਿਆ ਫ਼ੋਰਸਾਂ ਦੀ ਇਕ ਸਾਂਝੀ ਟੀਮ ਨੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਵਿਸ਼ੇਸ਼ ਜਾਣਕਾਰੀ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਮੁਕਾਬਲਾ ਹੋਇਆ। ਜਿਵੇਂ ਹੀ ਸੁਰੱਖਿਆ ਫ਼ੋਰਸ ਉਸ ਸਥਾਨ 'ਤੇ ਪਹੁੰਚੇ, ਜਿੱਥੇ ਅੱਤਵਾਦੀ ਲੁਕੇ ਹੋਏ ਸਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News