ਪੁਲਵਾਮਾ ਐਨਕਾਊਂਟਰ: ਸੁਰੱਖਿਆ ਦਸਤਿਆਂ ਨੇ ਪਾਕਿ ਲਸ਼ਕਰ ਕਮਾਂਡਰ ਸਮੇਤ 3 ਅੱਤਵਾਦੀ ਕੀਤੇ ਢੇਰ

Wednesday, Jul 14, 2021 - 10:37 AM (IST)

ਪੁਲਵਾਮਾ ਐਨਕਾਊਂਟਰ: ਸੁਰੱਖਿਆ ਦਸਤਿਆਂ ਨੇ ਪਾਕਿ ਲਸ਼ਕਰ ਕਮਾਂਡਰ ਸਮੇਤ 3 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ (ਭਾਸ਼ਾ)—  ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਮੰਗਲਵਾਰ ਅੱਧੀ ਰਾਤ ਤੋਂ ਜਾਰੀ ਮੁਕਾਬਲੇ ’ਚ ਸੁਰੱਖਿਆ ਦਸਤਿਆਂ ਦੇ ਹੱਥ ਬੁੱਧਵਾਰ ਯਾਨੀ ਕਿ ਅੱਜ ਵੱਡੀ ਸਫ਼ਲਤਾ ਲੱਗੀ ਹੈ। ਸੁਰੱਖਿਆ ਦਸਤਿਆਂ ਨੇ ਮੁਕਾਬਲੇ ਵਿਚ ਇਕ ਪਾਕਿਸਤਾਨੀ ਨਾਗਰਿਕ ਸਮੇਤ ਲਕਸ਼ਰ-ਏ-ਤੋਇਬਾ (ਐੱਲ. ਈ. ਟੀ.) ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। 

ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ’ਤੇ ਪੁਲਵਾਮਾ ਜ਼ਿਲ੍ਹੇ ਦੀ ਮੁੱਖ ਕਾਲੋਨੀ ’ਚ ਮੰਗਲਵਾਰ ਦੇਰ ਰਾਤ ਰਾਸ਼ਟਰੀ ਰਾਈਫ਼ਲਜ਼, ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਦਸਤੇ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਨੇ ਸੰਯੁਕਤ ਘੇਰਾ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸੁਰੱਖਿਆ ਫੋਰਸ ਤੈਅ ਖੇਤਰ ਵੱਲ ਅੱਗੇ ਵਧ ਰਹੇ ਸਨ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।

ਪੁਲਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਅੱਤਵਾਦੀਆਂ ਨੂੰ ਮੂੰਹ ਤੋੜਵਾ ਜਵਾਬ ਦਿੱਤਾ, ਜਿਸ ਵਿਚ 3 ਅੱਤਵਾਦੀ ਮਾਰੇ ਗਏ। ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਵਿਚੋਂ ਇਕ ਦੀ ਪਹਿਚਾਣ ਲਸ਼ਕਰ ਦੇ ਅੱਤਵਾਦੀ ਏਜਾਜ਼ ਉਰਫ਼ ਆਬੂ ਹੁਰੈਰਾ ਦੇ ਤੌਰ ’ਤੇ ਹੋਈ ਹੈ। ਮਾਰਿਆ ਗਿਆ ਅੱਤਵਾਦੀ ਪਾਕਿਸਤਾਨੀ ਨਾਗਰਿਕ ਸੀ। ਸਾਰੇ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਦੱਸੇ ਗਏ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਦਰਮਿਆਨ ਕਸਬੇ ਵਿਚ ਇਲਾਕੇ ਵੱਲ ਜਾਣ ਵਾਲੇ ਆਵਾਜਾਈ ਅਤੇ ਪੈਦਲ ਚੱਲਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸੁਰੱਖਿਆ ਫੋਰਸਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।


author

Tanu

Content Editor

Related News