ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 3 ਅੱਤਵਾਦੀ ਢੇਰ

09/16/2023 10:33:06 AM

ਸ਼੍ਰੀਨਗਰ (ਭਾਸ਼ਾ)- ਸੁਰੱਖਿਆ ਫੋਰਸਾਂ ਨੇ ਸ਼ਨੀਵਾਰ ਜੰਮੂ-ਕਸ਼ਮੀਰ ਦੇ ਬਾਰਾਮੁੱਲਾ ਜ਼ਿਲੇ ’ਚ ਕੰਟਰੋਲ ਰੇਖਾ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਦੇ ਉੜੀ ਇਲਾਕੇ ਦੇ ਹਥਲੰਗਾ ਸਰਹੱਦੀ ਖੇਤਰ ’ਚ ਅੱਤਵਾਦੀਆਂ ਖਿਲਾਫ ਆਪ੍ਰੇਸ਼ਨ ਚਲਾਇਆ ਗਿਆ ਸੀ। ਸ਼ਨੀਵਾਰ ਸਵੇਰੇ ਤਿੰਨ ਅੱਤਵਾਦੀਆਂ ਨੇ ਭਾਰਤੀ ਖੇਤਰ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ।

ਇਹ ਵੀ ਪੜ੍ਹੋ : ਜੰਮੂ : ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ 2 ਅੱਤਵਾਦੀ ਕੀਤੇ ਢੇਰ, ਇਕ ਜਵਾਨ ਸ਼ਹੀਦ

ਇਸ ਦੌਰਾਨ ਦੋਹਾਂ ਧਿਰਾਂ ਦਰਮਿਆਨ ਮੁਕਾਬਲਾ ਹੋਇਆ। ਮੁਕਾਬਲੇ ’ਚ ਮਾਰੇ ਗਏ 2 ਅੱਤਵਾਦੀਆਂ ਦੀਆਂ ਬਰਾਮਦ ਕਰ ਲਈਆਂ ਗਈਆਂ। ਆਸਪਾਸ ਦੇ ਇਲਾਕੇ ’ਚ ਪਾਕਿਸਤਾਨੀ ਚੌਕੀਆਂ ਤੋਂ ਗੋਲੀਬਾਰੀ ਹੋਣ ਕਾਰਨ ਤੀਜੇ ਅੱਤਵਾਦੀ ਦੀ ਲਾਸ਼ ਬਰਾਮਦ ਕਰਨ ’ਚ ਰਾਤ ਤਕ ਮੁਸ਼ਕਿਲਾਂ ਆਈਆਂ। ਮਾਰੇ ਗਏ ਅੱਤਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਦੀ ਪਛਾਣ ਨਹੀਂ ਹੋ ਸਕੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News