3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਲਾਜ਼ਮੀ ਸਿੱਖਿਆ ਤੇ ਪੋਸ਼ਣ ਦੀ ਹੋਵੇ ਗਾਰੰਟੀ : ਰਾਜ ਸਭਾ ਮੈਂਬਰ
Saturday, Dec 13, 2025 - 07:30 AM (IST)
ਨਵੀਂ ਦਿੱਲੀ (ਭਾਸ਼ਾ) - ਰਾਜ ਸਭਾ ’ਚ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਨੇ ਸ਼ੁੱਕਰਵਾਰ 3 ਤੋਂ 6 ਸਾਲ ਦੀ ਉਮਰ ਵਰਗ ਦੇ ਬੱਚਿਆਂ ਲਈ ਲਾਜ਼ਮੀ ਸਿੱਖਿਆ ਤੇ ਪੋਸ਼ਣ ਦੀ ਗਾਰੰਟੀ ਸਬੰਧੀ ਇਹ ਕਹਿੰਦੇ ਹੋਏ ਜ਼ੋਰ ਦਿੱਤਾ ਕਿ ਇਸ ਸਮੇਂ ਦੌਰਾਨ ਸਿਹਤ ਸੇਵਾਵਾਂ ਤੇ ਸਿੱਖਿਆ ਪ੍ਰਦਾਨ ਕਰਨਾ ਨਾ ਸਿਰਫ ਉਨ੍ਹਾਂ ਦੀ ਸ਼ਖਸੀਅਤ ਦੇ ਵਿਕਾਸ ਲਈ ਸਗੋਂ ਪੂਰੇ ਦੇਸ਼ ਲਈ ਵੀ ਜ਼ਰੂਰੀ ਹੈ। ਉਪਰਲੇ ਹਾਊਸ ਦੀ ਨਾਮਜ਼ਦ ਮੈਂਬਰ ਸੁਧਾ ਮੂਰਤੀ ਨੇ ਇਕ ਨਿੱਜੀ ਸੰਕਲਪ ਪੇਸ਼ ਕੀਤਾ, ਜਿਸ ’ਚ ਕਿਹਾ ਗਿਆ ਹੈ ਕਿ ਇਕ ਪੜ੍ਹੀ-ਲਿਖੀ ਮਾਂ ਆਰਥਿਕਤਾ 'ਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਸਹੀ ਪੋਸ਼ਣ ਪ੍ਰਦਾਨ ਕਰਨ ਨਾਲ ਬੱਚਿਆਂ ਦੇ ਸਹੀ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।
ਪੜ੍ਹੋ ਇਹ ਵੀ - 6 ਲੱਖ ਅਧਿਆਪਕਾਂ ਲਈ ਖੁਸ਼ਖਬਰੀ: ਇਸ ਸੂਬੇ 'ਚ ਨਵੇਂ ਸਾਲ ਤੋਂ ਸ਼ੁਰੂ ਹੋਵੇਗੀ Online ਤਬਾਦਲਾ ਪ੍ਰਕਿਰਿਆ
ਮੂਰਤੀ ਦੇ ਜੀ ਮਤੇ ’ਚ 3 ਤੋਂ 6 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਲਈ ਮੁਫ਼ਤ ਤੇ ਲਾਜ਼ਮੀ ਸ਼ੁਰੂਆਤੀ ਬਚਪਨ ਤੇ ਮੁਢਲੀ ਸਿੱਖਿਆ, ਜਿਸ ਵਿੱਚ ਪੋਸ਼ਣ, ਸਿਹਤ ਸੇਵਾਵਾਂ ਤੇ ਪ੍ਰੀ-ਪ੍ਰਾਇਮਰੀ ਸਿੱਖਿਆ ਸ਼ਾਮਲ ਹੈ, ਦੀ ਗਾਰੰਟੀ ਦੇਣ ਲਈ ਸੰਵਿਧਾਨ ’ਚ ਇੱਕ ਨਵਾਂ ਆਰਟੀਕਲ ਸ਼ਾਮਲ ਕਰਨ 'ਤੇ ਵਿਚਾਰ ਕਰਨ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਸਹੀ ਸਰੀਰਕ ਤੇ ਮਾਨਸਿਕ ਵਿਕਾਸ ਹੋਣਾ ਬਹੁਤ ਜ਼ਰੂਰੀ ਹੈ। ਅਕਸਰ ਮਾਪੇ ਇਸ ਪਹਿਲੂ ਵੱਲ ਧਿਆਨ ਦੇਣ ਲਈ ਇੰਨੇ ਪੜ੍ਹੇ-ਲਿਖੇ ਅਤੇ ਜਾਣਕਾਰ ਨਹੀਂ ਹੁੰਦੇ। ਨਾਮਜ਼ਦ ਮੈਂਬਰ ਨੇ ਕਿਹਾ ਕਿ ਜੇ ਇਸ ਉਮਰ ਵਿੱਚ ਬੱਚਿਆਂ ਨੂੰ ਆਂਗਣਵਾੜੀਆਂ ਵਿੱਚ ਭੇਜਿਆ ਜਾਵੇ ਅਤੇ ਉਨ੍ਹਾਂ ਨੂੰ ਸਹੀ ਪੋਸ਼ਣ ਅਤੇ ਸਿੱਖਿਆ ਪ੍ਰਦਾਨ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਨ ਤੇ ਚੰਗੀ ਸਫਾਈ ਰੱਖਣ ਲਈ ਸਿਖਾਇਆ ਜਾ ਸਕਦਾ ਹੈ।
ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ, ਭੁੱਲ ਕੇ ਨਾ ਕਰੋ ਇਹ ਗਲਤੀਆਂ
