ਬੱਸ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 3 ਔਰਤਾਂ ਦੀ ਮੌਤ

Monday, Dec 02, 2024 - 09:35 AM (IST)

ਬੱਸ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 3 ਔਰਤਾਂ ਦੀ ਮੌਤ

ਤੁਮਕੁਰ (ਕਰਨਾਟਕ) (ਭਾਸ਼ਾ) : ਕਰਨਾਟਕ ਦੇ ਤੁਮਕੁਰ ਵਿਚ ਸੋਮਵਾਰ ਤੜਕੇ ਚਿਕਨਹੱਲੀ ਫਲਾਈਓਵਰ 'ਤੇ ਇਕ ਬੱਸ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਬੱਸ 30 ਦੇ ਕਰੀਬ ਸਵਾਰੀਆਂ ਨੂੰ ਲੈ ਕੇ ਬੈਂਗਲੁਰੂ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ। ਪੁਲਸ ਨੇ ਦੱਸਿਆ ਕਿ ਤਿੰਨ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਜ਼ਖਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Sandeep Kumar

Content Editor

Related News