ਨਿਰਮਾਣ ਅਧੀਨ ਸੀਵਰੇਜ ਟ੍ਰੀਟਮੈਂਟ ਪਲਾਂਟ ਢੱਠਾ, 3 ਦੀ ਮੌਤ

06/17/2019 9:13:47 PM

ਬੇਂਗਲੁਰੂ–  ਕੰਸਟਰੱਕਸ਼ਨ ਵਾਟਰ ਟੈਂਕ ਢਹਿ ਗਿਆ। ਇਸ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ। ਮਲਬੇ ਵਿਚ ਲਗਭਗ 20-25 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮੌਕੇ ’ਤੇ ਬਚਾਅ ਮੁਹਿੰਮ ਜਾਰੀ ਹੈ। ਤਿੰਨੋਂ ਪੀੜਤਾਂ ਦੀ ਪਛਾਣ ਬੇਂਗਲੁਰੂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਲਈ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਰੂਪ ਵਿਚ ਕੀਤੀ ਗਈ ਹੈ।

ਫਾਇਰ ਬ੍ਰਿਗੇਡ ਵਿਭਾਗ ਅਤੇ ਹੰਗਾਮੀ ਸੇਵਾਵਾਂ, ਰਾਸ਼ਟਰੀ ਆਫਤ ਪ੍ਰਤੀਕਿਰਿਆ ਬਲ (ਐੱਨ. ਡੀ. ਆਰ. ਐੱਫ.) ਦੇ ਵਰਕਰ ਨਾਲ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਹਨ ਅਤੇ ਬਚਾਅ ਕੰਮ ਵਿਚ ਸਹਾਇਤਾ ਕਰ ਰਹੇ ਹਨ। ਕਰੀਬ 20 ਮਜ਼ਦੂਰਾਂ ਨੂੰ ਮਲਬੇ ਵਿਚੋਂ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਜਾਰੀ ਹੜਤਾਲ ਕਾਰਨ ਅਤੇ ਪੁਲਸ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਲਿਜਾਣ ਲਈ ਐਂਬੂਲੈਂਸ ਚਾਲਕਾਂ ਨੂੰ ਨਿਰਦੇਸ਼ ਦੇ ਰਹੀ ਹੈ।


Inder Prajapati

Content Editor

Related News