300 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੀ 3 ਸਾਲਾਂ ਦੀ ਮਾਸੂਮ ਬੱਚੀ, ਰੈਸਕਿਊ ਆਪਰੇਸ਼ਨ ਜਾਰੀ

Tuesday, Jun 06, 2023 - 07:19 PM (IST)

300 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੀ 3 ਸਾਲਾਂ ਦੀ ਮਾਸੂਮ ਬੱਚੀ, ਰੈਸਕਿਊ ਆਪਰੇਸ਼ਨ ਜਾਰੀ

ਸੀਹੋਰ, (ਮੱਧ ਪ੍ਰਦੇਸ਼)- ਜ਼ਿਲ੍ਹੇ ਦੇ ਇਕ ਪਿੰਡ 'ਚ ਮੰਗਲਵਾਰ ਨੂੰ 3 ਸਾਲਾਂ ਦੀ ਇਕ ਬੱਚੀ ਮਾਸੂਮ ਬੱਚੀ 300 ਫੁੱਟ ਡੁੰਘੇ ਬੋਰਵੈੱਲ 'ਚ ਡਿੱਗ ਗਈ। ਪ੍ਰਸ਼ਾਸਨ ਬੱਚੀ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ 'ਚ ਜੁਟਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੱਚੀ 20 ਫੁੱਟ ਦੀ ਡੁੰਘਾਈ 'ਤੇ ਫਸੀ ਹੋਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਮੰਗਲਵਾਰ ਦੁਪਹਿਰ ਮੁੰਗਾਵਲੀ ਪਿੰਡ ਦੀ ਹੈ ਅਤੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ 'ਚ ਜੇ.ਸੀ.ਬੀ. ਮਸ਼ੀਨਾਂ ਦੀ ਮਦਦ ਨਾਲ ਬਚਾਅ ਮੁਹਿੰਮ ਜਾਰੀ ਹੈ। 

ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ: ਗੌਤਮ ਅਡਾਨੀ ਨੇ ਅਨਾਥ ਹੋ ਗਏ ਬੱਚਿਆਂ ਨੂੰ ਲੈ ਕੇ ਕੀਤਾ ਵੱਡਾ ਐਲਾਨ

PunjabKesari

ਸੀਹੋਰ ਜ਼ਿਲ੍ਹੇ ਦੇ ਰਹਿਣ ਵਾਲੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਘਟਨਾ 'ਤੇ ਨੋਟਿਸ ਲੈ ਕੇ ਅਧਿਕਾਰੀਆਂ ਨੂੰ ਬੱਚੀ ਨੂੰ ਸੁਰੱਖਿਅਤ ਬਾਹਰ ਕੱਢਣਾ ਯਕੀਨੀ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਦਫਤਰ ਦੇ ਅਧਿਕਾਰੀ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਸੰਪਰਕ 'ਚ ਹਨ। 

ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ: ਗੌਤਮ ਅਡਾਨੀ ਨੇ ਅਨਾਥ ਹੋ ਗਏ ਬੱਚਿਆਂ ਨੂੰ ਲੈ ਕੇ ਕੀਤਾ ਵੱਡਾ ਐਲਾਨ

author

Rakesh

Content Editor

Related News