ਬੋਰਵੈੱਲ 'ਚੋਂ ਡਿੱਗੀ 3 ਸਾਲਾ ਬੱਚੀ ਨੂੰ ਕੱਢਿਆ ਗਿਆ ਬਾਹਰ, ਡਾਕਟਰ ਨਹੀਂ ਬਚਾ ਸਕੇ ਜਾਨ
Tuesday, Jul 30, 2024 - 01:01 AM (IST)
ਸਿੰਗਰੌਲੀ — ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ 'ਚ ਸੋਮਵਾਰ ਸ਼ਾਮ ਨੂੰ ਇਕ ਪਿੰਡ ਦੇ ਨੇੜੇ ਖੁੱਲ੍ਹੇ ਬੋਰਵੈੱਲ 'ਚ ਡਿੱਗੀ ਤਿੰਨ ਸਾਲਾ ਬੱਚੀ ਨੂੰ ਪੰਜ ਘੰਟੇ ਤੋਂ ਵੱਧ ਸਮੇਂ ਬਾਅਦ ਬਾਹਰ ਕੱਢ ਲਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵੱਲੋਂ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਜਾਨ ਨਹੀਂ ਬੱਚ ਸਕੀ।
ਬੜਗਾਵਾਂ ਥਾਣੇ ਦੇ ਇੰਸਪੈਕਟਰ ਸ਼ਿਵਪੂਜਨ ਮਿਸ਼ਰਾ ਨੇ ਮੌਕੇ ਤੋਂ ਫੋਨ 'ਤੇ ਪੀਟੀਆਈ ਨੂੰ ਦੱਸਿਆ ਕਿ ਪਿੰਟੂ ਸਾਹੂ ਦੀ ਧੀ ਸ਼ੌਮਿਆ ਸ਼ਾਮ ਕਰੀਬ 5 ਵਜੇ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 40 ਕਿਲੋਮੀਟਰ ਦੂਰ ਕਾਸਰ ਪਿੰਡ ਦੇ ਕੋਲ ਇੱਕ ਖੇਤ ਵਿੱਚ ਖੇਡਦੇ ਹੋਏ ਬੋਰਵੈੱਲ ਵਿੱਚ ਡਿੱਗ ਗਈ ਸੀ। ਉਨ੍ਹਾਂ ਦੱਸਿਆ ਕਿ ਬੋਰਵੈੱਲ 250 ਫੁੱਟ ਤੋਂ ਜ਼ਿਆਦਾ ਡੂੰਘਾ ਸੀ ਅਤੇ ਲੜਕੀ 25 ਫੁੱਟ ਦੀ ਡੂੰਘਾਈ 'ਚ ਫਸ ਗਈ ਸੀ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਬਚਾਅ ਕਰਮਚਾਰੀਆਂ ਨੇ ਤੁਰੰਤ ਬੱਚੀ ਨੂੰ ਬਾਹਰ ਕੱਢਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਸਾਢੇ ਪੰਜ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਜਾ ਸਕਿਆ। ਜ਼ਿਲ੍ਹਾ ਮੁੱਖ ਮੈਡੀਕਲ ਅਤੇ ਸਿਹਤ ਅਧਿਕਾਰੀ ਐਨ.ਕੇ ਜੈਨ ਨੇ ਦੱਸਿਆ ਕਿ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e