ਦਰਦਨਾਕ ਹਾਦਸਾ: ਟਰਾਲੇ ਦੀ ਲਪੇਟ ''ਚ ਆਉਣ ਨਾਲ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਤ

Monday, Aug 12, 2024 - 02:06 PM (IST)

ਦਰਦਨਾਕ ਹਾਦਸਾ: ਟਰਾਲੇ ਦੀ ਲਪੇਟ ''ਚ ਆਉਣ ਨਾਲ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਤ

ਉਦੈਪੁਰ - ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਦੇ ਕੁਰਾਬਾਦ ਥਾਣਾ ਖੇਤਰ ਵਿੱਚ ਇਕ ਟਰਾਲੇ ਦੀ ਲਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਦੱਸਿਆ ਕਿ ਕੁਰਾਬਾਦ ਥਾਣਾ ਖੇਤਰ ਦੀ ਖਾਖਰਾ ਘਾਟੀ 'ਚ ਬੀਤੀ ਰਾਤ ਕਰੀਬ 11 ਵਜੇ ਇਕ ਟਰਾਲੇ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਇਸ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ - ਕਲਯੁੱਗੀ ਪਿਓ ਨੇ ਦੋ ਧੀਆਂ ਨੂੰ ਵਾਲਾਂ ਤੋਂ ਫੜ ਸੜਕ 'ਤੇ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ, ਹੈਰਾਨ ਕਰੇਗੀ ਵਜ੍ਹਾ

ਦੱਸ ਦੇਈਏ ਕਿ ਮ੍ਰਿਤਕਾਂ ਵਿੱਚ ਇੱਕ ਨੌਜਵਾਨ ਲਾਲਪੁਰਾ ਦਾ ਰਹਿਣ ਵਾਲਾ ਹੈ, ਜਦਕਿ ਦੋ ਨੌਜਵਾਨ ਗੁਡਾਲ ਦੇ ਰਹਿਣ ਵਾਲੇ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਅਤੇ ਉਹਨਾਂ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ। ਦੂਜੇ ਪਾਸੇ ਪੁਲਸ ਨੇ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News