ਅਸੀਂ ਅਮਰਨਾਥ ਯਾਤਰਾ ਲਈ ਲਗਾਏ ਹਨ 30 ਹਜ਼ਾਰ ਸੁਰੱਖਿਆ ਕਰਮਚਾਰੀ- ਉੱਪ ਮੁੱਖ ਮੰਤਰੀ

06/26/2017 3:32:14 PM

ਸ਼੍ਰੀਨਗਰ— ਅਮਰਨਾਥ ਯਾਤਰੀਆਂ ਦੀ ਸੁਰੱਖਿਆ ਦਾ ਵਾਅਦਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਉੱਪ ਮੁੱਖ ਮੰਤਰੀ ਨੇ ਦੱਸਿਆ ਕਿ ਯਾਤਰਾ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜਨਤਾ ਅਤੇ ਯਾਤਰੀਆਂ ਨੂੰ ਕਿਸੇ ਚੀਜ਼ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਯਾਤਰਾ ਨਾਲ ਸੰਬੰਧਤ ਸਾਰੇ ਪ੍ਰਬੰਧ ਕਰ ਲਏ ਗਏ ਹਨ। ਸੁਰੱਖਿਆ ਅਤੇ ਆਧਾਰ ਕੈਂਪਸ ਤੱਕ ਦੀ ਯਾਤਰਾ ਨਾਲ ਸੰਬੰਧਤ ਸਾਰੇ ਇੰਤਜ਼ਾਮ ਹੋ ਗਏ ਹਨ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉੱਪ ਮੁੱਖ ਮੰਤਰੀ ਡਾ. ਨਿਰਮਲ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਅਤੇ ਪੁਲਸ ਲੋਕਾਂ ਦੀ ਸੁਰੱਖਿਆ 'ਚ ਆਪਣਾ ਬੈਸਟ ਦੇਵੇਗੀ। ਯਾਤਰੀਆਂ ਦੀ ਸੁਰੱਖਿਆ ਲਈ 30 ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਯਾਤਰਾ ਲਈ ਜ਼ਰੂਰੀ ਡਾਕਟਰੀ ਸਹੂਲਤਾਂ ਵੀ ਰੱਖੀਆਂ ਗਈਆਂ ਹਨ। ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਤਰ੍ਹਾਂ ਦੀ ਚਿੰਤਾ ਨਾ ਕਰਨ, ਕਿਉਂਕਿ ਜੇਕਰ ਤਣਾਅ ਹੈ ਤਾਂ ਸਰਹੱਦਾਂ 'ਤੇ ਹੈ ਅਤੇ ਉਸ ਦਾ ਯਾਤਰਾ ਰੂਟ ਨਾਲ ਕੁਝ ਲੈਣਾ-ਦੇਣਾ ਨਹੀਂ ਹੈ।
ਉੱਪ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਹੱਦਾਂ 'ਤੇ ਹੋ ਰਹੀ ਟੈਨਸ਼ਨ ਤੋਂ ਨਾ ਘਬਰਾਉਣ। ਉਨ੍ਹਾਂ ਨੇ ਕਿਹਾ ਕਿ ਤਣਾਅ ਸਰਹੱਦਾਂ 'ਤੇ ਹੈ। ਯਾਤਰਾ ਰੂਟ 'ਤੇ ਨਹੀਂ। ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਕੋਰ ਗਰੁੱਪ ਸਕਿਓਰਿਟੀ ਨੇ ਨਗਰੋਟਾ 'ਚ ਬੈਠਕ ਕੀਤੀ ਹੈ ਅਤੇ ਅਮਰਨਾਥ ਯਾਤਰਾ ਨੂੰ ਸ਼ਾਂਤੀਪੂਰਨ ਅਤੇ ਬਿਨਾਂ ਰੁਕਾਵਟ ਦੇ ਆਯੋਜਿਤ ਕਰਨ ਲਈ ਸਾਰੇ ਤਰ੍ਹਾਂ ਦੇ ਪ੍ਰਬੰਧਾਂ 'ਤੇ ਚਰਚਾ ਕੀਤੀ ਗਈ ਹੈ। ਯਾਤਰੀ ਯਾਤਰਾ ਬਿਨਾਂ ਕਿਸੇ ਪਰੇਸ਼ਾਨੀ ਦੇ ਕਰਨ, ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਅਤੇ ਸੁਰੱਖਿਆ ਕਰਮਚਾਰੀਆਂ 'ਤੇ ਹੈ।