ਦੇਸ਼ 'ਚ ਕੁੱਲ ਟੀਕਾਕਰਨ 173 ਕਰੋੜ ਤੋਂ ਪਾਰ, ਬੀਤੇ 24 ਘੰਟਿਆਂ 'ਚ ਕੋਰੋਨਾ ਦੇ ਇੰਨੇ ਨਵੇਂ ਮਾਮਲੇ ਆਏ ਸਾਹਮਣੇ

Wednesday, Feb 16, 2022 - 11:06 AM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਦੇ 30,615 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 4,27,23,558 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਘੱਟ ਹੋ ਕੇ 3,70,240 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਬੁੱਧਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, 514 ਹੋਰ ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 5,09,872 ਹੋ ਗਈ ਹੈ। 

PunjabKesari

ਸਿਹਤ ਮੰਤਰਾਲਾ ਅਨੁਸਾਰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.87 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 97.94 ਫੀਸਦੀ ਹੋ ਗਈ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ 'ਚ 52,887 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ 'ਚ 41 ਲੱਖ ਤੋਂ ਵਧ ਕੋਰੋਨਾ ਟੀਕੇ ਲਗਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 173.86 ਕਰੋੜ ਤੋਂ ਵਧ ਤੋਂ ਗਿਆ ਹੈ। ਦੇਸ਼ 'ਚ ਬੀਤੇ 24 ਘੰਟਿਆਂ 'ਚ 12 ਲੱਖ 51 ਹਜ਼ਾਰ 677 ਕੋਰੋਨਾ ਟੈਸਟ ਕੀਤੇ ਗਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੁੱਲ ਟੈਸਟਾਂ ਦੀ ਗਿਣਤੀ 75.42 ਕਰੋੜ ਹੋ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News