ਦੇਸ਼ ''ਚ ਕੋਰੋਨਾ ਦੇ 30 ਹਜ਼ਾਰ ਤੋਂ ਵਧ ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਨੂੰ ਲੱਗੀ ਵੈਕਸੀਨ
Thursday, Feb 17, 2022 - 11:06 AM (IST)
ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਪਿਛਲੇ 24 ਘੰਟਿਆਂ 'ਚ 34 ਲੱਖ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 174.24 ਕਰੋੜ ਤੋਂ ਵਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 34 ਲੱਖ 75 ਹਜ਼ਾਰ 951 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਯਾਨੀ ਵੀਰਵਾਰ ਸਵੇਰੇ 7 ਵਜੇ ਤੱਕ 174 ਕਰੋੜ 24 ਲੱਖ 36 ਹਜ਼ਾਰ 288 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।
ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 30 ਹਜ਼ਾਰ 757 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ ਤਿੰਨ ਲੱਖ 32 ਹਜ਼ਾਰ 918 ਹੋ ਗਈ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.78 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 2.61 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 67 ਹਜ਼ਾਰ 538 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 19 ਲੱਖ 10 ਹਜ਼ਾਰ 984 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.39 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 11 ਲੱਖ 79 ਹਜ਼ਾਰ 715 ਕੋਰੋਨਾ ਟੈਸਟ ਕੀਤੇ ਗਏ ਹਨ। ਇਸ ਦੇ ਨਾਲ ਹੀ ਕੁੱਲ ਟੈਸਟਾਂ ਦੀ ਗਿਣਤੀ ਵਧ ਕੇ 75 ਕਰੋੜ 55 ਲੱਖ 32 ਹਜ਼ਾਰ 460 ਹੋ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ