ਕਾਨਪੁਰ ’ਚ ਜ਼ੀਕਾ ਵਾਇਰਸ ਦਾ ਕਹਿਰ ਜਾਰੀ, ਮਰੀਜ਼ਾਂ ਦੀ ਕੁੱਲ ਗਿਣਤੀ 66 ਹੋਈ

11/05/2021 11:04:37 AM

ਕਾਨਪੁਰ- ਉੱਤਰ ਪ੍ਰਦੇਸ਼ ਦੇ ਕਾਨਪੁਰ ’ਚ 30 ਹੋਰ ਲੋਕ ਜ਼ੀਕਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ’ਚ ਜ਼ੀਕਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 66 ਹੋ ਗਈ ਹੈ। ਜ਼ਿਲ੍ਹਾ ਅਧਿਕਾਰੀ ਵਿਸ਼ਾਖ ਜੀ. ਅਈਅਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕਾਨਪੁਰ ’ਚ 30 ਹੋਰ ਲੋਕਾਂ ’ਚ ਜ਼ੀਕਾ ਵਾਇਰਸ ਦਾ ਸੰਕਰਮਣ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਜ਼ੀਕਾ ਵਾਇਰਸ ਦੇ ਸੰਕਰਮਣ ਦਾ ਪਹਿਲਾ ਮਾਮਲਾ ਪਿਛਲੀ 23 ਅਕਤੂਬਰ ਨੂੰ ਸਾਹਮਣੇ ਆਇਆ ਸੀ, ਜਦੋਂ ਭਾਰਤੀ ਹਵਾਈ ਫ਼ੌਜ ਦੇ ਇਕ ਅਧਿਕਾਰੀ ਇਸ ਦੀ ਲਪੇਟ ’ਚ ਆਏ। ਉਦੋਂ ਤੋਂ ਇਹ ਗਿਣਤੀ ਵੱਧ ਕੇ 66 ਹੋ ਗਈ ਹੈ। 

ਇਹ ਵੀ ਪੜ੍ਹੋ : ਕਾਨਪੁਰ ’ਚ ਜ਼ੀਕਾ ਵਾਇਰਸ ਦਾ ਕਹਿਰ, ਗਭਰਵਤੀ ਬੀਬੀਆਂ ਸਮੇਤ 25 ਨਵੇਂ ਮਰੀਜ਼ ਮਿਲੇ

ਹਵਾਈ ਫ਼ੌਜ ਕੇਂਦਰ ਦੇ ਨੇੜੇ-ਤੇੜੇ ਦੇ ਇਲਾਕਿਆਂ ’ਚ ਲੋਕਾਂ ਦੇ ਨਮੂਨੇ ਇਕੱਠੇ ਕੀਤੇ ਗਏ ਸਨ, ਜਿਨ੍ਹਾਂ ਨੂੰ ਜਾਂਚ ਲਈ ਲਖਨਊ ਦੇ ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਭੇਜਿਆ ਗਿਆ ਸੀ। ਅਈਅਰ ਨੇ ਦੱਸਿਆ ਕਿ ਜ਼ੀਕਾ ਵਾਇਰਸ ਨਾਲ ਪੀੜਤ ਲੋਕਾਂ ’ਚ 45 ਪੁਰਸ਼ ਅਤੇ 21 ਬੀਬੀਆਂ ਸ਼ਾਮਲ ਹਨ। ਇਹ ਵਾਇਰਸ ਮੱਛਰਾਂ ਨਾਲ ਫ਼ੈਲਦਾ ਹੈ। ਮੱਛਰਾਂ ਦੇ ਨਾਸ਼ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਬੁਖ਼ਾਰ ਦੇ ਮਰੀਜ਼ਾਂ ਅਤੇ ਗੰਭੀਰ ਰੂਪ ਨਾਲ ਬੀਮਾਰ ਲੋਕਾਂ ਨੂੰ ਚਿੰਨ੍ਹਿਤ ਕਰ ਕੇ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਗਰਾਨੀ ਅਤੇ ਵਾਇਰਸ ਦੀ ਜਾਂਚ ਲਈ ਘਰ-ਘਰ ਜਾ ਕੇ ਨਮੂਨੇ ਲੈਣਾ ਯਕੀਨੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਵੀ ਜ਼ੀਕਾ ਵਾਇਰਸ ਦਾ ਪ੍ਰਕੋਪ ਫ਼ੈਲਣ ਤੋਂ ਰੋਕਣ ਲਈ ਤੁਰੰਤ ਅਤੇ ਪ੍ਰਭਾਵੀ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਬੇਦਰਦ ਮਾਂ ਨੇ ਬੇਰਹਿਮੀ ਨਾਲ ਕੁੱਟੇ ਬੱਚੇ, CCTV ਫੁਟੇਜ ਲੈ ਕੇ ਮਹਿਲਾ ਕਮਿਸ਼ਨ ਪੁੱਜਾ ਲਾਚਾਰ ਪਿਓ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News