ਔਰਤ ਦਾ ਬੇਰਹਿਮੀ ਨਾਲ ਕ.ਤਲ, ਮਾਂ ਨੂੰ ਲਹੂ-ਲੁਹਾਨ ਵੇਖ ਧੀ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
Monday, Oct 14, 2024 - 10:02 AM (IST)
ਨਵੀਂ ਦਿੱਲੀ- ਦਿੱਲੀ ਦੇ ਕਾਲਿੰਦੀ ਕੁੰਜ ਇਲਾਕੇ 'ਚ ਐਤਵਾਰ ਨੂੰ ਇਕ 30 ਸਾਲਾ ਔਰਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਪੀੜਤਾ ਦੀ ਪਛਾਣ ਖੱਡਾ ਕਾਲੋਨੀ ਦੀ ਰਹਿਣ ਵਾਲੀ ਸਮੀਨਾ ਵਜੋਂ ਹੋਈ ਹੈ। ਮ੍ਰਿਤਕ ਦੀ ਧੀ ਨੇ ਜਦੋਂ ਆਪਣੀ ਮਾਂ ਨੂੰ ਬੇਹੋਸ਼ੀ ਦੀ ਹਾਲਤ 'ਚ ਖੂਨ ਨਾਲ ਲਹੂ-ਲੁਹਾਨ ਵੇਖਿਆ ਤਾਂ ਉਹ ਹੈਰਾਨ ਰਹਿ ਗਈ। ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।
ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਧੀ ਨੇ ਦੱਸਿਆ ਕਿ ਉਹ ਕੱਲ ਸਵੇਰ ਤੋਂ ਆਪਣੀ ਮਾਂ ਦੀ ਭਾਲ ਕਰ ਰਹੀ ਸੀ। ਜਦੋਂ ਉਸ ਦਾ ਕੋਈ ਪਤਾ ਨਾ ਲੱਗਾ ਤਾਂ ਦੁਪਹਿਰ 3 ਵਜੇ ਦੇ ਕਰੀਬ ਉਹ ਆਪਣੀ ਭੈਣ ਅਤੇ ਭਰਾ ਨਾਲ ਪਹਿਲੀ ਮੰਜ਼ਿਲ 'ਤੇ ਗਈ ਜਿੱਥੇ ਉਸ ਨੇ ਆਪਣੀ ਮਾਂ ਨੂੰ ਬੇਹੋਸ਼ੀ ਦੀ ਹਾਲਤ 'ਚ ਲਹੂ-ਲੁਹਾਨ ਦੇਖਿਆ।
ਕਾਲਿੰਦੀ ਕੁੰਜ ਥਾਣੇ ਵਿਚ ਧਾਰਾ 103 (1) BNS ਤਹਿਤ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਧੀ ਨੇ ਪੀੜਤਾ ਦੇ ਜਾਣਕਾਰ ਵਿਅਕਤੀ 'ਤੇ ਸ਼ੱਕ ਜ਼ਾਹਰ ਕੀਤਾ। ਪੁਲਸ ਨੇ ਦੱਸਿਆ ਕਿ ਦੋਸ਼ੀ ਹਿਸਟਰੀ ਸ਼ੀਟਰ ਹੈ। ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਹਨ।