ਛਾਪੇਮਾਰੀ ਦੌਰਾਨ 30 ਪੱਥਰਬਾਜ਼ ਕਾਬੂ

10/15/2018 7:50:43 PM

ਸ਼੍ਰੀਨਗਰ (ਮਜੀਦ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਅਤੇ ਸ਼ੋਪੀਆਂ ਜ਼ਿਲਿਆਂ ਵਿਚ ਪਿਛਲੇ 2 ਦਿਨਾਂ ਤੋਂ ਸੁਰੱਖਿਆ ਬਲਾਂ ਨੇ ਛਾਪੇਮਾਰੀ ਕਰ ਕੇ ਘੱਟ ਤੋਂ ਘੱਟ 30 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਅਨੁਸਾਰ ਬੀਤੀ ਰਾਤ ਪੁਲਵਾਮਾ ਦੇ ਅਰਿਹਾਲ ਪਿੰਡ ਵਿਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਨੌਜਵਾਨਾਂ ਨੇ ਸੁਰੱਖਿਆ ਬਲਾਂ 'ਤੇ ਪਥਰਾਅ ਕੀਤਾ, ਜਿਸ ਦੇ ਬਾਅਦ ਹਿੰਸਕ ਝੜਪਾਂ ਹੋਈਆਂ। ਪੱਥਰਬਾਜ਼ੀ ਦੌਰਾਨ ਸੁਰੱਖਿਆ ਬਲਾਂ ਨੇ ਘੱਟ ਤੋਂ ਘੱਟ 30 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ।

ਪੁਲਵਾਮਾ ਜ਼ਿਲੇ ਦੇ ਇਕ ਪਿੰਡ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ 'ਤੇ ਸੂਬਾ ਪੁਲਸ ਦੇ ਵਿਸ਼ੇਸ਼ ਮੁਹਿੰਮ ਦਸਤੇ, ਫੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ ਨੇ ਕੁਲਗਾਮ ਵਿਚ ਸਾਂਝੇ ਰੂਪ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅੰਤਿਮ ਰਿਪੋਰਟ ਮਿਲਣ ਤਕ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਾ ਆਹਮੋ-ਸਾਹਮਣਾ ਨਹੀਂ ਹੋਇਆ ਸੀ।