ਕਾਰਗੋ ਟਰਮੀਨਲ ਸ਼ੁਰੂ ਹੋਣ ਨਾਲ ਭਾਰਤੀ ਰੇਲਵੇ ਨੂੰ ਸਾਲਾਨਾ 30 ਹਜ਼ਾਰ ਕਰੋੜ ਰੁਪਏ ਦੀ ਆਮਦਨ ਦੀ ਉਮੀਦ

Friday, Sep 09, 2022 - 12:26 PM (IST)

ਕਾਰਗੋ ਟਰਮੀਨਲ ਸ਼ੁਰੂ ਹੋਣ ਨਾਲ ਭਾਰਤੀ ਰੇਲਵੇ ਨੂੰ ਸਾਲਾਨਾ 30 ਹਜ਼ਾਰ ਕਰੋੜ ਰੁਪਏ ਦੀ ਆਮਦਨ ਦੀ ਉਮੀਦ

ਨਵੀਂ ਦਿੱਲੀ : ਕੇਂਦਰ ਸਰਕਾਰ ਭਾਰਤੀ ਰੇਲਵੇ ਵਿਚ 300 ਗਤੀ ਸ਼ਕਤੀ ਵਾਲੇ ਕਾਰਗੋ ਟਰਮੀਨਲ ਸ਼ੁਰੂ ਕਰਨ ਜਾ ਰਹੀ ਹੈ। ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸਦੇ ਚਾਲੂ ਹੋਣ ਤੋਂ ਬਾਅਦ ਮਾਲ ਢੋਆ-ਢੁਆਈ ਸੇਵਾਵਾਂ ਤੋਂ ਭਾਰਤੀ ਰੇਲਵੇ ਨੂੰ ਸਾਲ ਵਿਚ ਘੱਟੋ-ਘੱਟ 30,000 ਕਰੋੜ ਰੁਪਏ ਦੀ ਆਮਦਨੀ ਹੋਣ ਦੀ ਉਮੀਦ ਹੈ। 

ਕੇਂਦਰੀ ਮੰਤਰੀ ਮੰਡਲ ਨੇ ਰੇਲਵੇ ਜ਼ਮੀਨ ਨੂੰ ਲੰਬੇ ਸਮੇਂ ਲਈ ਲੀਜ਼ 'ਤੇ ਦੇਣ ਦੀ ਨੀਤੀ ਦੇ ਨਾਲ ਬੀਤੇ ਦਿਨੀਂ ਅਗਲੇ ਪੰਜ ਸਾਲਾਂ ਵਿੱਚ 300 ਗਤੀ ਸ਼ਕਤੀ ਕਾਰਗੋ ਟਰਮੀਨਲ ਵਿਕਸਤ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ 300 ਟਰਮੀਨਲਾਂ ਦੀ ਸ਼ੁਰੂਆਤ ਕਰਨ ਨਾਲ ਕਰੀਬ 30,000 ਲੋਕਾਂ ਨੂੰ ਸਿੱਧੇ ਤੌਰ 'ਤੇ ਰੁਜ਼ਗਾਰ ਦੇ ਮੌਕੇ ਅਤੇ 90,000 ਲੋਕਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਮਿਲੇਗਾ।

ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਟਰਮੀਨਲਾਂ ਦੇ ਵਿਕਾਸ ਨਾਲ ਰੇਲਵੇ ਵਿਭਾਗ ਨੂੰ ਮਾਲ ਭਾੜਾ ਮਿਲਣਾ ਸ਼ੁਰੂ ਹੋ ਜਾਵੇਗਾ। ਸਾਰੇ ਟਰਮੀਨਲ ਚਾਲੂ ਹੋਣ ਤੋਂ ਬਾਅਦ ਰੇਲਵੇ ਵਿਭਾਗ ਦੀ ਆਮਦਨ ਵਿਚ ਲਗਭਗ 30,000 ਕਰੋੜ ਰੁਪਏ ਦਾ ਵਾਧਾ ਹੋਵੇਗਾ। ਕੈਬਨਿਟ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਦੂਰਸੰਚਾਰ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀਰਵਾਰ ਨੂੰ ਕਿਹਾ ਕਿ ਦਸੰਬਰ 2021 ਵਿੱਚ ਗਤੀ ਸ਼ਕਤੀ ਮਲਟੀ-ਮਾਡਲ ਕਾਰਗੋ ਟਰਮੀਨਲ ਜੀ.ਸੀ.ਟੀ. ਨੀਤੀ ਦੀ ਸ਼ੁਰੂਆਤ ਤੋਂ ਬਾਅਦ ਮੰਤਰਾਲੇ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ।


author

Harnek Seechewal

Content Editor

Related News