ਕੇਰਲ ''ਚ ਕੋਰੋਨਾ ਵਾਇਰਸ ਦਾ ਖ਼ੌਫ਼, 300 ਨਵੇਂ ਮਾਮਲੇ ਆਏ, 3 ਮਰੀਜ਼ਾਂ ਦੀ ਮੌਤ

Thursday, Dec 21, 2023 - 11:00 AM (IST)

ਕੇਰਲ ''ਚ ਕੋਰੋਨਾ ਵਾਇਰਸ ਦਾ ਖ਼ੌਫ਼, 300 ਨਵੇਂ ਮਾਮਲੇ ਆਏ, 3 ਮਰੀਜ਼ਾਂ ਦੀ ਮੌਤ

ਤਿਰੂਵਨੰਤਪੁਰਮ- ਕੇਰਲ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਲਾਗ ਦੇ 300 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਲਾਗ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਦੀ ਵੈਬਸਾਈਟ ਮੁਤਾਬਕ ਵੀਰਵਾਰ ਸਵੇਰੇ 8 ਵਜੇ ਤੱਕ ਦੇਸ਼ ਭਰ 'ਚ ਕੋਵਿਡ-19 ਦੇ ਕੁੱਲ 358 ਮਾਮਲੇ ਸਾਹਮਣੇ ਆਏ, ਜਿਨ੍ਹਾਂ 'ਚੋਂ 300 ਕੇਸ ਕੇਰਲ ਦੇ ਹਨ। ਮੰਤਰਾਲੇ ਮੁਤਾਬਕ ਸੂਬੇ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 2,341 ਹੋ ਗਈ ਹੈ।

ਇਹ ਵੀ ਪੜ੍ਹੋ- ਕੋਰੋਨਾ ਕਾਰਨ ਦੇਸ਼ 'ਚ ਇਕ ਵਾਰ ਫਿਰ ਵਿਗੜ ਸਕਦੇ ਹਨ ਹਾਲਾਤ, ਸਿਹਤ ਮੰਤਰੀ ਨੇ ਸੂਬਿਆਂ ਨੂੰ ਕੀਤਾ ਅਲਰਟ

ਕੇਰਲ ਵਿੱਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਸੂਬੇ 'ਚ ਪਿਛਲੇ ਤਿੰਨ ਸਾਲਾਂ 'ਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 72,059 ਹੋ ਗਈ ਹੈ। ਸਿਹਤ ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 211 ਮਰੀਜ਼ ਲਾਗ ਮੁਕਤ ਹੋ ਗਏ ਹਨ ਜਾਂ ਸੂਬੇ ਤੋਂ ਬਾਹਰ ਚਲੇ ਗਏ ਹਨ, ਜਿਨ੍ਹਾਂ ਸਮੇਤ ਕੁੱਲ 68,37,414 ਮਰੀਜ਼ ਹੁਣ ਤੱਕ ਲਾਗ ਮੁਕਤ ਹੋ ਚੁੱਕੇ ਹਨ। ਸੂਬੇ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਕੇਰਲ 'ਚ ਕੋਵਿਡ -19 ਦੇ ਮਾਮਲਿਆਂ 'ਚ ਵਾਧੇ ਦੇ ਬਾਵਜੂਦ ਚਿੰਤਾ ਦੀ ਕੋਈ ਗੱਲ ਨਹੀਂ ਹੈ ਕਿਉਂਕਿ ਸੂਬਾ ਲਾਗ ਦੇ ਮਾਮਲਿਆਂ ਨਾਲ ਨਜਿੱਠਣ ਲਈ ਚੰਗੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਦਾ ਸਬ-ਵੈਰੀਐਂਟ JN.1

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News