ਸਿਰਫ਼ 300 ਰੁਪਏ...! ਪਿੰਡ ਦੇ ਹੀ ਨੌਜਵਾਨ ਨੇ ਕਰ ''ਤਾ ਬਜ਼ੁਰਗ ਔਰਤ ਦਾ ਕਤਲ
Saturday, Feb 14, 2026 - 10:46 AM (IST)
ਕੌਸ਼ਾਂਬੀ : ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਤੋਂ ਇੱਕ ਰੂਹ ਨੂੰ ਕੰਬਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਸੰਦੀਪਾਂਘਾਟ ਥਾਣਾ ਖੇਤਰ ਵਿੱਚ ਇੱਕ ਨੌਜਵਾਨ ਨੇ ਸਿਰਫ਼ 300 ਰੁਪਏ ਲਈ ਆਪਣੇ ਹੀ ਪਿੰਡ ਦੀ ਇੱਕ ਬਜ਼ੁਰਗ ਔਰਤ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼
ਜਾਣਕਾਰੀ ਮੁਤਾਬਕ ਇਹ ਘਟਨਾ ਕਾਜ਼ੀਪੁਰ ਪਿੰਡ ਵਿੱਚ ਵਾਪਰੀ ਸੀ। 10 ਫਰਵਰੀ ਦੀ ਸਵੇਰ ਨੂੰ ਜਦੋਂ ਰਾਮਸ਼ਰਨ ਆਪਣੀ 70 ਸਾਲਾ ਮਾਂ ਸ਼੍ਰੀਮਤੀ ਲਖਪਤੀਆ, ਜੋ ਉਨ੍ਹਾਂ ਦੇ ਘਰ ਦੇ ਬਾਹਰ ਵਰਾਂਡੇ ਵਿੱਚ ਸੁੱਤੀ ਪਈ ਸੀ, ਨੂੰ ਜਗਾਉਣ ਗਿਆ, ਤਾਂ ਉਹ ਹੈਰਾਨ ਰਹਿ ਗਿਆ। ਉਸਦੀ ਮਾਂ ਮ੍ਰਿਤਕ ਪਈ ਹੋਈ ਸੀ, ਜਿਸਦੀ ਗਰਦਨ 'ਤੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਸੁਪਰਡੈਂਟ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਪੁਲਸ ਟੀਮ ਮੌਕੇ 'ਤੇ ਪਹੁੰਚੀ, ਜਿਸ ਵਲੋਂ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ : Gold-Silver Price: ਬਜਟ ਤੋਂ ਪਹਿਲਾਂ ਚਾਂਦੀ 1 ਲੱਖ ਤੇ ਸੋਨਾ 42 ਹਜ਼ਾਰ ਰੁਪਏ ਸਸਤਾ
ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਓਮਪ੍ਰਕਾਸ਼ ਪਟੇਲ ਉਰਫ਼ ਛੋਟੂ ਵੱਲੋਂ ਪੁੱਛਗਿੱਛ ਦੌਰਾਨ ਕੀਤੇ ਗਏ ਖੁਲਾਸੇ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਦੋਸ਼ੀ ਨੇ ਦੱਸਿਆ ਕਿ 9 ਫਰਵਰੀ ਦੀ ਸ਼ਾਮ ਨੂੰ ਉਹ ਗੁਟਖਾ ਖਰੀਦਣ ਲਈ ਇੱਕ ਦੁਕਾਨ 'ਤੇ ਗਿਆ ਸੀ। ਉੱਥੇ ਉਸਨੇ ਬਜ਼ੁਰਗ ਔਰਤ ਕੋਲ ਕੁਝ ਪੈਸੇ ਦੇਖੇ, ਜਿਸ ਨਾਲ ਉਸ ਦੀ ਨੀਅਤ ਖ਼ਰਾਬ ਹੋ ਗਈ। ਰਾਤ ਦੇ ਹਨੇਰੇ ਵਿੱਚ ਚੋਰੀ ਕਰਨ ਦੇ ਇਰਾਦੇ ਨਾਲ ਉਹ ਔਰਤ ਦੇ ਘਰ ਵਿੱਚ ਦਾਖਲ ਹੋਇਆ। ਚੋਰੀ ਦੀ ਘਟਨਾ ਦੌਰਾਨ ਲਖਪਤੀਆ ਦੀ ਨੀਂਦ ਖੁੱਲ੍ਹ ਗਈ ਅਤੇ ਉਸ ਨੇ ਦੋਸ਼ੀ ਨੂੰ ਪਛਾਣ ਲਿਆ।
ਇਹ ਵੀ ਪੜ੍ਹੋ : ਕੈਨੇਡਾ ਦੇ ਸਕੂਲ 'ਚ ਮੌਤ ਦਾ ਤਾਂਡਵ! ਅੰਨ੍ਹੇਵਾਹ ਫਾਇਰਿੰਗ 'ਚ 10 ਦੀ ਮੌਤ, 25 ਜ਼ਖ਼ਮੀ
ਰੌਲਾ ਪਾਉਣ ਅਤੇ ਫੜੇ ਜਾਣ ਦੇ ਡਰ ਤੋਂ ਦੋਸ਼ੀ ਨੇ ਬਜ਼ੁਰਗ ਔਰਤ ਦਾ ਉਸ ਦੇ ਹੀ ਕੱਪੜੇ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਉਹ ਉਸ ਕੋਲ ਮੌਜੂਦ ਸਿਰਫ਼ 300 ਰੁਪਏ ਲੈ ਕੇ ਭੱਜ ਗਿਆ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਸ ਨੇ ਸਈਅਦ ਸਰਾਵਾਂ ਮੋੜ ਦੇ ਨੇੜੇ ਘੇਰਾਬੰਦੀ ਕੀਤੀ ਅਤੇ ਦੋਸ਼ੀ ਓਮ ਪ੍ਰਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਪੁਲਸ ਨੇ ਉਸਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
