ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ''ਚ ਕੰਟਰੋਲ ਰੇਖਾ ਕੋਲੋਂ 31 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ

01/21/2022 1:42:59 PM

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨੇ ਤਲਾਸ਼ ਮੁਹਿੰਮ ਚਲਾਈ ਅਤੇ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲੋਂ 31 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਰੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੁੰਛ 'ਚ ਕੰਟਰੋਲ ਰੇਖਾ ਰਾਹੀਂ ਨਸ਼ੀਲੇ ਪਦਾਰਥਾਂ ਦੀ ਸੰਭਾਵਿਤ ਤਸਕਰੀ ਦੀ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ 'ਤੇ ਭਾਰਤੀ ਫ਼ੌਜ ਨੇ ਪੁਲਸ ਨੇ ਮੋਹਰੀ ਖੇਤਰ 'ਚ ਇਕ ਮੁਹਿੰਮ ਸ਼ੁਰੂ ਕੀਤੀ।

ਕੰਟਰੋਲ ਰੇਖਾ ਕੋਲੋਂ ਖੇਤਰਾਂ 'ਚ ਚਲਾਈ ਗਈ ਮੁਹਿੰਮ 'ਚ 'ਏਕੀਕ੍ਰਿਤ ਨਿਗਰਾਨੀ ਗਰਿੱਡ' ਨੇ ਮਦਦ ਕੀਤੀ। ਬੁਲਾਰੇ ਨੇ ਦੱਸਿਆ ਕਿ ਕੰਟਰੋਲ ਰੇਖਾ ਦੇ ਬੇਹੱਦ ਕਰੀਬ ਖੇਤਰ 'ਚ ਤਲਾਸ਼ੀ ਮੁਹਿੰਮ 'ਚ ਲਗਭਗ 31 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।


DIsha

Content Editor

Related News