ਦੇਸ਼ ’ਚ ਕੋਰੋਨਾ ਵਾਇਰਸ ਦੇ 313 ਨਵੇਂ ਮਾਮਲੇ ਆਏ, 3 ਮੌਤਾਂ

Saturday, Jan 20, 2024 - 07:22 PM (IST)

ਦੇਸ਼ ’ਚ ਕੋਰੋਨਾ ਵਾਇਰਸ ਦੇ 313 ਨਵੇਂ ਮਾਮਲੇ ਆਏ, 3 ਮੌਤਾਂ

ਜੈਤੋ, (ਪਰਾਸ਼ਰ)- ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੀ ਲਾਗ ਦੇ 313 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 3 ਸੰਕਰਮਿਤ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸ਼ਨੀਵਾਰ ਸਵੇਰੇ 8 ਵਜੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਲਗਾਤਾਰ ਕੋਵਿਡ -19 ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਘਟੀ ਹੈ, ਜਿਸ ਨਾਲ ਕੇਸਾਂ ਦੀ ਕੁੱਲ ਗਿਣਤੀ 2041 ਹੋ ਗਈ ਹੈ।

ਦੂਜੇ ਪਾਸੇ 19 ਜਨਵਰੀ ਤੱਕ ਦੇਸ਼ ਵਿੱਚ 313 ਨਵੇਂ ਕੇਸਾਂ ਦੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 4,50,23,461 ਹੋ ਗਈ ਹੈ। ਦੇਸ਼ 'ਚ ਕੋਰੋਨਾ ਵਾਇਰਸ ਦੀ ਸ਼ੁਰੂਆਤ ਤੋਂ ਲੈ ਕੇ ਪਿਛਲੇ 24 ਘੰਟਿਆਂ ਦੌਰਾਨ 600 ਮਰੀਜ਼ ਠੀਕ ਹੋ ਗ‌ਏ ਹਨ ਜਿਸ ਨਾਲ ਹੁਣ ਕੁੱਲ 4,44,87,992 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 5,33,428 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 3 ਸੰਕਰਮਿਤ ਲੋਕਾਂ ਦੀ ਮੌਤ ਹੋਈ ਹੈ, ਜਿਸ ਵਿਚ ਕਰਨਾਟਕ ਤੋਂ 2 ਅਤੇ ਮਹਾਰਾਸ਼ਟਰ ਤੋਂ 1 ਮਰੀਜ਼ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।


author

Rakesh

Content Editor

Related News