ਕੋਰੋਨਾ ਨੇ ਮੁੜ ਵਧਾਈ ਚਿੰਤਾ, 3200 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Wednesday, May 04, 2022 - 11:06 AM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3205 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਤੱਕ ਪੀੜਤ ਹੋ ਚੁਕੇ ਲੋਕਾਂ ਦੀ ਗਿਣਤੀ ਵਧ ਕੇ 4,30,88,118 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 19,509 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਸੰਕਰਮਣ ਨਾਲ 31 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,23,920 ਹੋ ਗਈ ਹੈ। ਉੱਥੇ ਹੀ ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 19,509 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.05 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 372 ਦਾ ਵਾਧਾ ਦਰਜ ਕੀਤਾ ਗਿਆ ਹੈ।

PunjabKesari

ਉੱਥੇ ਹੀ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 0.98 ਫੀਸਦੀ ਅਤੇ ਹਫ਼ਤਾਵਾਰ ਦਰ 0.76 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,25,44,689 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.22 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 188.48 ਕਰੋੜ ਤੋਂ ਵਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਦੱਸਣਯੋਗ ਹੈ ਕਿ ਦੇਸ਼ 'ਚ 7 ਅਗਸਤ 2020 ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਪਿਛਲੇ ਸਾਲ ਚਾਰ ਮਈ ਨੂੰ ਪੀੜਤਾਂ ਦੀ ਗਿਣਤੀ 2 ਕਰੋੜ ਅਤੇ 23 ਜੂਨ 2021 ਨੂੰ ਤਿੰਨ ਕਰੋੜ ਦੇ ਪਾਰ ਪਹੁੰਚ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ 4 ਕਰੋੜ ਦੇ ਪਾਰ ਹੋ ਗਏ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News