ਅਹਿਮਦਾਬਾਦ ''ਚ ਕੋਵਿਡ-19 ਦੇ 324 ਨਵੇਂ ਮਾਮਲੇ, ਪੀਤੜ ਲੋਕਾਂ ਦੀ ਗਿਣਤੀ 13,678 ਹੋਈ

06/05/2020 9:42:32 PM

ਅਹਿਮਦਾਬਾਦ- ਗੁਜਰਾਤ ਦੀ ਉਦਯੋਗਿਕ ਰਾਜਧਾਨੀ 'ਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 324 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਅਹਿਮਦਾਬਾਦ ਜ਼ਿਲ੍ਹੇ 'ਚ ਸ਼ੁੱਕਰਵਾਰ ਤੱਕ ਕੋਰੋਨਾ ਵਾਇਰਸ ਨਾਲ ਲੋਕਾਂ ਦੀ ਗਿਣਤੀ ਵੱਧ ਕੇ 13,678 ਹੋ ਗਈ ਹੈ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ 'ਚ 30 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਜ਼ਿਲ੍ਹੇ 'ਚ ਹੁਣ ਤੱਕ 968 ਲੋਕ ਕੋਰੋਨਾ ਵਾਇਰਸ ਕਾਰਨ ਮਰੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਜ਼ਿਲ੍ਹੇ 'ਚ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਤੋਂ ਬਾਅਦ ਠੀਕ ਹੋਏ 251 ਲੋਕਾਂ ਨੂੰ ਛੁੱਟੀ ਦਿੱਤੀ ਗਈ ਹੈ।

Gurdeep Singh

This news is Content Editor Gurdeep Singh