ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ, 33 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Saturday, Sep 11, 2021 - 12:48 PM (IST)

ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ, 33 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ- ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 33,376 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲੇ ਵੱਧ ਕੇ 3,32,08,330 ਹੋ ਗਏ ਹਨ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸ਼ੁੱਕਰਵਾਰ ਦੇ ਮੁਕਾਬਲੇ ਥੋੜ੍ਹੀ ਵੱਧ ਕੇ 3,91,516 ’ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਸ਼ਨੀਵਾਰ ਸਵੇਰੇ 8 ਵਜੇ ਕੀਤੇ ਗਏ ਅੰਕੜਿਆਂ ਅਨੁਸਾਰ,‘‘ਸੰਕਰਮਣ ਤੋਂ 308 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,42,317 ਹੋ ਗਈ। ਦੇਸ਼ ’ਚ 3,91,516 ਲੋਕਾਂ ਦਾ ਹੁਣਵੀ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 1.18 ਫੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.49 ਫੀਸਦੀ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਾਮਲਿਆਂ ’ਚ 870 ਹੋਰ ਮਰੀਜ਼ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ ਨੂੰ ਇਲਾਜ ਅਧੀਨ ਮਾਮਲੇ 3,90,646 ਸਨ। ਇਸ ਤੋਂ ਇਲਾਵਾ, ਸ਼ੁੱਕਰਵਾਰ ਨੂੰ ਕੁੱਲ 15,92,135 ਨਮੂਨਿਆਂ ਦੀ ਕੋਰੋਨਾ ਲਈ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਦੇਸ਼ ’ਚ ਹੁਣ ਤੱਕ ਜਾਂਚੇ ਗਏ ਨਮੂਨਿਆਂ ਦੀ ਕੁੱਲ ਗਿਣਤੀ 54,01,96,989 ਹੋ ਗਈ ਹੈ।

PunjabKesari

ਸਿਹਤ ਮੰਤਰਾਲਾ ਅਨੁਸਾਰ ਰੋਜ਼ਾਨਾ ਸੰਕਰਮਣ ਦਰ 2.10 ਫੀਸਦੀ ਦਰਜ ਕੀਤੀ ਗਈ। ਇਹ ਪਿਛਲੇ 12 ਦਿਨਾਂ ਤੋਂ 3 ਫੀਸਦੀ ਤੋਂ ਘੱਟ ਬਣੀ ਹੋਈ ਹੈ। ਅੰਕੜਿਆਂ ਅਨੁਸਾਰ ਬੀਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3,23,74,497 ਹੋ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ਹੈ। ਮੰਤਰਾਲਾ ਅਨੁਸਾਰ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਟੀਕਿਆਂ ਦੀ ਕੁੱਲ ਗਿਣਤੀ 73.05 ਕਰੋੜ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਇਹ ਵੀ ਪੜ੍ਹੋ : ਮੁੰਬਈ ਰੇਪ ਪੀੜਤਾ ਨੇ ਇਲਾਜ ਦੌਰਾਨ ਤੋੜਿਆ ਦਮ, ਹੋਈ ਸੀ ‘ਨਿਰਭਿਆ’ ਵਰਗੀ ਦਰਿੰਦਗੀ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News