ਕਿਸਾਨ ਅੰਦੋਲਨ: ਹੁਣ ਤੱਕ 33 ਕਿਸਾਨਾਂ ਦੀ ਮੌਤ, ਫਿਰ ਵੀ ਪੀ. ਐੱਮ. ਮੋਦੀ ਚੁੱਪ ਕਿਉਂ?

12/21/2020 5:54:23 PM

ਨਵੀਂ ਦਿੱਲੀ— ਦਿੱਲੀ ’ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ 26ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ’ਤੇ ਅੜੇ ਹੋਏ ਹਨ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਚੋਂ 33 ਦੀ ਮੌਤ ਹੋ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਹੈ ਅਤੇ ਮੋਦੀ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਦੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੁੱਪ ਕਿਉਂ ਹਨ? 

PunjabKesari

ਦੱਸ ਦੇਈਏ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨਾਂ 26 ਨਵੰਬਰ 2020 ਤੋਂ ਡਟੇ ਹੋਏ ਹਨ। ਲਗਾਤਾਰ ਉਨ੍ਹਾਂ ਦਾ ਅੰਦੋਲਨ ਜਾਰੀ ਹੈ। ਇਨ੍ਹਾਂ 33 ਕਿਸਾਨਾਂ ਦੀ ਮੌਤ ਦਾ ਕਾਰਨ ਬੀਮਾਰੀ, ਖ਼ੁਦਕੁਸ਼ੀ ਅਤੇ ਠੰਡ ਨੂੰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਆਲ ਇੰਡੀਆ ਕਿਸਾਨ ਸਭਾ ਨੇ ਐਤਵਾਰ ਨੂੰ ‘ਸ਼ਰਧਾਂਜਲੀ ਦਿਵਸ’ ਵੀ ਮਨਾਇਆ ਹੈ। 

ਕਾਂਗਰਸ ਦੀ ਰਾਸ਼ਟਰੀ ਬੁਲਾਰਾ ਸ਼ਮਾ ਮੁਹੰਮਦ ਨੇ ਕਿਹਾ ਕਿ ਆਖ਼ਰਕਾਰ ਕਿਉਂ ਮੋਦੀ ਨੇ ਇਕ ਸ਼ਬਦ ਵੀ ਨਹੀਂ ਕਿਹਾ? ਕਿਉਂ ਸਾਡੇ ਪ੍ਰਧਾਨ ਮੰਤਰੀ ਚੁੱਪ ਹਨ। ਦਿੱਲੀ ’ਚ ਕੜਾਕੇ ਦੀ ਠੰਡ ਵਿਚ ਅੰਨਦਾਤਾ ਆਪਣੇ ਹੱਕਾਂ ਲਈ ਡਟਿਆ ਹੋਇਆ ਹੈ। ਵੱਧ ਠੰਡ ਪੈਣ ਨਾਲ ਬੀਮਾਰੀ ਕਾਰਨ 33 ਕਿਸਾਨਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਜ਼ਰਾ ਸੋਚੋ ਕਿ ਕਿਸਾਨਾਂ ਦੇ ਪਰਿਵਾਰਾਂ ਅਤੇ ਬੱਚਿਆਂ ’ਤੇ ਕੀ ਬੀਤ ਰਹੀ ਹੋਵੇਗੀ। ਮੋਦੀ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਕੋਲ ਵੀ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ। ਇਨ੍ਹਾਂ ਕਿਸਾਨਾਂ ਨੂੰ ਨਿਆਂ ਦਿਓ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰੋ। 


Tanu

Content Editor

Related News