ਰਾਜਸਥਾਨ ਦਾ ਰੁਕਿਆ ਕੋਰਨਾ ਦਾ ਕਹਿਰ, 24 ਘੰਟਿਆਂ ''ਚ 33 ਨਵੇਂ ਮਾਮਲੇ ਆਏ ਸਾਹਮਣੇ
Monday, May 18, 2020 - 04:12 PM (IST)
ਜੈਪੁਰ-ਦੇਸ਼ 'ਚ ਵੈਸੇ ਤਾਂ ਹਰ ਰੋਜ਼ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਨਜ਼ਰ ਆ ਰਹੀ ਹੈ ਪਰ ਰਾਜਸਥਾਨ 'ਚ ਇਸ ਦਾ ਕਹਿਰ ਰੁਕਦਾ ਨਜ਼ਰ ਆ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਰਾਜਸਥਾਨ 'ਚ ਪਿਛਲੇ 24 ਘੰਟਿਆਂ ਦੌਰਾਨ 33 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 2 ਲੋਕਾਂ ਦੀ ਮੌਤ ਹੋਈ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ 'ਚ ਪੀੜਤਾਂ ਦੀ ਗਿਣਤੀ 5375 ਹੋ ਗਈ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 133 ਤੱਕ ਪਹੁੰਚ ਚੁੱਕੀ ਹੈ। ਸੂਬੇ 'ਚ ਹੁਣ ਤੱਕ 2170 ਮਾਮਲੇ ਸਰਗਰਮ ਹਨ।
ਦੱਸਣਯੋਗ ਹੈ ਕਿ ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਤੋਂ ਲਾਕਡਾਊਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜੋ ਕਿ 31 ਮਈ ਤੱਕ ਲਾਗੂ ਰਹੇਗੀ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 4987 ਮਾਮਲੇ ਸਾਹਮਣੇ ਆਏ ਹਨ ਅਤੇ 120 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 96163 ਤੱਕ ਪਹੁੰਚ ਚੁੱਕੀ ਹੈ ਜਿਸ 'ਚ 56027 ਸਰਗਰਮ ਮਾਮਲੇ ਹਨ। ਇਸ ਦੇ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 37091 ਤੱਕ ਪਹੁੰਚ ਚੁੱਕਾ ਹੈ। ਹੁਣ ਤੱਕ ਇਸ ਖਤਰਨਾਕ ਕੋਰੋਨਾਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 3039 ਤੱਕ ਪਹੁੰਚ ਚੁੱਕੀ ਹੈ।