ਬਿਹਾਰ ’ਚ ਜ਼ਹਿਰੀਲੀ ਸ਼ਰਾਬ ਨਾਲ 3 ਦਿਨਾਂ ’ਚ 33 ਲੋਕਾਂ ਦੀ ਮੌਤ, ਹਾਲੇ ਵੀ ਕਈਆਂ ਦੀ ਹਾਲਤ ਗੰਭੀਰ

Saturday, Nov 06, 2021 - 10:42 AM (IST)

ਪਟਨਾ- ਬਿਹਾਰ ’ਚ ਜ਼ਹਿਰੀਲੀ ਸ਼ਰਾਬ ਕਾਰਨ ਹੁਣ ਤੱਕ 33 ਲੋਕਾਂ ਦੀ ਮੌਤ ਹੋ ਚੁਕੀ ਹੈ, ਜਦੋਂ ਕਿ 11 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸਣਯੋਗ ਹੈ ਕਿ ਬਿਹਾਰ ’ਚ ਸ਼ਰਾਬ ’ਤੇ ਬੈਨ ਹੈ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਵੇਚੀ ਜਾਣ ਵਾਲੀ ਸ਼ਰਾਬ ਕਾਰਨ ਇੰਨੇ ਲੋਕਾਂ ਦੀ ਮੌਤ ਤੋਂ ਬਾਅਦ ਹੁਣ ਸਿਆਸਤ ਵੀ ਸ਼ੁਰੂ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 18 ਮ੍ਰਿਤਕ ਗੋਪਾਲਗੰਜ ਦੇ ਰਹਿਣ ਵਾਲੇ ਹਨ ਅਤੇ 7 ਲੋਕਾਂ ਦੀ ਹਾਲਤ ਗੰਭੀਰ ਹੈ। ਨਾਲ ਹੀ ਜ਼ਹਿਰੀਲੀ ਸ਼ਰਾਬ ਕਾਰਨ 3 ਲੋਕਾਂ ਦੀਆਂ ਅੱਖਾਂ ਦੀ ਰੋਸ਼ਨੀ ਵੀ ਚੱਲੀ ਗਈ ਹੈ। ਇਸ ਤੋਂ ਇਲਾਨਾ ਪੱਛਮੀ ਚੰਪਾਰਨ ’ਚ 15 ਮੌਤਾਂ ਹੋਈਆਂ ਹਨ ਅਤੇ ਇੱਥੇ 4 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ : ਪੁੱਤ ਨੂੰ ਬਚਾਉਣ ਦੀ ਕੋਸ਼ਿਸ ’ਚ ਸੜ ਕੇ ਸੁਆਹ ਹੋਈ ਮਾਂ, ਘਰ ਦੀਆਂ ਪੌੜੀਆਂ ’ਚ ਮਿਲਿਆ ਕੰਕਾਲ

ਸਾਰੇ ਮ੍ਰਿਤਕ ਦੀਆਂ ਪੋਸਟਮਾਰਟਮ ਰਿਪੋਰਟ ਹਾਲੇ ਨਹੀਂ ਮਿਲੀ ਹੈ, ਇਸ ਲਈ ਪ੍ਰਸ਼ਾਸਨ ਜ਼ਹਿਰੀਲੀ ਸ਼ਰਾਬ ਨੂੰ ਮੌਤ ਦਾ ਕਾਰਨ ਮੰਨ ਕੇ ਇਨ੍ਹਾਂ ਨੂੰ ਸ਼ੱਕੀ ਦੱਸ ਰਿਹਾ ਹੈ ਪਰ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸ਼ਰਾਬ ਪੀਣ ਤੋਂ ਬਾਅਦ ਹੀ ਸਿਹਤ ਵਿਗੜੀ ਅਤੇ ਇਕ ਤੋਂ ਬਾਅਦ ਇਕ ਇੰਨੇ ਲੋਕਾਂ ਦੀ ਮੌਤ ਹੋ ਗਈ ਹੈ। ਇਸ ਮਾਮਲੇ ’ਚ ਗੋਪਾਲਗੰਜ ਪੁਲਸ ਸੁਪਰਡੈਂਟ ਆਨੰਦ ਕੁਮਾਰ ਨੇ ਸਖ਼ਤ ਕਾਰਵਾਈ ਕਰਦੇ ਹੋਏ ਮੁਹੰਮਦਪੁਰ ਥਾਣਾ ਮੁਖੀ ਸ਼ਸ਼ੀ ਰੰਜਨ ਕੁਮਾਰ ਅਤੇ ਇਕ ਚੌਕੀਦਾਰ ਨੂੰ ਮੁਅੱਤਲ ਕਰ ਦਿੱਤਾ ਹੈ। ਉੱਥੇ ਹੀ ਪੱਛਮੀ ਚੰਪਾਰਨ ’ਚ ਵੀ ਥਾਣੇਦਾਰ ਅਤੇ ਚੌਕੀਦਾਰ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਬਿਹਾਰ ’ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਕਾਰਨ ਸਿਆਸਤ ਗਰਮਾ ਗਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਮਿਲਣ ਲਈ ਕਈ ਸਿਆਸੀ ਦਲਾਂ ਦੇ ਨੇਤਾ ਪਹੁੰਚਣ ਲੱਗੇ ਹਨ। 

ਇਹ ਵੀ ਪੜ੍ਹੋ : ਦਿੱਲੀ ਮੇਰਠ ਐਕਸਪ੍ਰੈੱਸ ਵੇਅ ’ਤੇ 40 ਗੱਡੀਆਂ ਦੀ ਟੱਕਰ, 5 ਲੋਕਾਂ ਦੀ ਮੌਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News