UP ''ਚ ਕਹਿਰ ਵਰ੍ਹਾ ਰਹੀ ਗਰਮੀ, ਇਸ ਜ਼ਿਲ੍ਹੇ ''ਚ 34 ਲੋਕਾਂ ਨੇ ਤੋੜਿਆ ਦਮ
Friday, Jun 16, 2023 - 11:02 PM (IST)
ਉੱਤਰ ਪ੍ਰਦੇਸ਼ (ਭਾਸ਼ਾ): ਬਲੀਆ ਦੇ ਜ਼ਿਲ੍ਹਾ ਹਸਪਤਾਲ 'ਚ ਬੀਤੇ ਦੋ ਦਿਨਾਂ 'ਚ ਕਹਿਰ ਦੀ ਗਰਮੀ ਕਾਰਨ 34 ਬਿਮਾਰ ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਹਸਪਤਾਲ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਮਰਨ ਵਾਲਿਆਂ 'ਚ ਜ਼ਿਆਦਾਤਰ ਬਜ਼ੁਰਗ ਸਨ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰ ਜਾ ਵੜੇ 2 ਅਣਪਛਾਤੇ ਵਿਅਕਤੀ, 'ਮਾਸਟਰ' ਬੈੱਡਰੂਮ 'ਚ ਕੀਤੀ ਫ਼ਰੋਲਾ-ਫ਼ਰਾਲੀ
ਬਲੀਆ ਦੇ ਚੀਫ ਮੈਡੀਕਲ ਅਫਸਰ (ਸੀ.ਐੱਮ.ਓ.) ਡਾ: ਜੈਅੰਤ ਕੁਮਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜ਼ਿਲ੍ਹੇ 'ਚ ਪੈ ਰਹੀ ਤੇਜ਼ ਗਰਮੀ ਕਾਰਨ ਲੋਕ ਬਿਮਾਰ ਹੋ ਰਹੇ ਹਨ ਅਤੇ ਹਸਪਤਾਲਾਂ 'ਚ ਦਾਖ਼ਲ ਹੋ ਰਹੇ ਹਨ। ਉਨ੍ਹਾਂ ਦੱਸਿਆ, "ਪਿਛਲੇ ਦੋ ਦਿਨਾਂ ਵਿਚ 34 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ 15 ਜੂਨ ਨੂੰ 23 ਅਤੇ 16 ਜੂਨ ਨੂੰ 11 ਲੋਕਾਂ ਦੀ ਮੌਤ ਹੋ ਗਈ ਹੈ।" ਉਨ੍ਹਾਂ ਕਿਹਾ ਕਿ ਮਰਨ ਵਾਲੇ ਜ਼ਿਆਦਾਤਰ ਮਰੀਜ਼ ਬਜ਼ੁਰਗ ਸਨ ਅਤੇ ਉਹ ਹੋਰ ਬਿਮਾਰੀਆਂ ਤੋਂ ਪੀੜਤ ਸਨ। ਸੀ.ਐੱਮ.ਓ. ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਗੰਭੀਰ ਹਾਲਤ ਵਿਚ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਇਲਾਜ ਅਤੇ ਜਾਂਚ ਦੌਰਾਨ ਇਨ੍ਹਾਂ ਸਾਰਿਆਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਗਰਮੀ ਬਰਦਾਸ਼ਤ ਕਰਨੀ ਔਖੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।