ਰੇਹੜੀ ਤੋਂ ਸ਼ੌਂਕ ਨਾਲ ਖਾਂਦੇ ਚਾਊਮੀਨ, ਬੀਮਾਰ ਪੈ ਗਏ 35 ਬੱਚੇ
Thursday, Sep 18, 2025 - 01:49 PM (IST)

ਲਾਤੇਹਾਰ : ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਇੱਕ ਸਟਾਲ ਤੋਂ ਚਾਉਮੀਨ ਖਾਣ ਤੋਂ ਬਾਅਦ ਘੱਟੋ-ਘੱਟ 35 ਬੱਚੇ ਫੂਡ ਪੋਇਜ਼ਨਿੰਗ ਕਾਰਨ ਬੀਮਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਇੱਕ ਅਧਿਕਾਰੀ ਵਲੋਂ ਵੀਰਵਾਰ ਨੂੰ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਸਦਰ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਆਉਣ ਵਾਲੇ ਟੇਮਕੀ ਵਿੱਚ ਇੱਕ ਮੇਲੇ ਦੌਰਾਨ ਵਾਪਰੀ ਹੈ।
ਇਹ ਵੀ ਪੜ੍ਹੋ : ਬੇਰੁਜ਼ਗਾਰ ਲੋਕਾਂ ਨੂੰ ਮਿਲੇਗਾ 1,000 ਰੁਪਏ ਪ੍ਰਤੀ ਮਹੀਨਾ ਭੱਤਾ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਉਹਨਾਂ ਕਿਹਾ ਕਿ ਚਾਉਮੀਨ ਖਾਣ ਤੋਂ ਬਾਅਦ 2 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਨੂੰ ਬੀਮਾਰ ਹੋਣ ਮਗਰੋਂ ਸਦਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਬਾਲ ਰੋਗ ਵਿਗਿਆਨੀ ਡਾ. ਜੈਪ੍ਰਕਾਸ਼ ਨੇ ਕਿਹਾ ਕਿ ਬੱਚਿਆਂ ਨੂੰ ਉਲਟੀਆਂ, ਢਿੱਡ ਦਰਦ ਅਤੇ ਡੀਹਾਈਡਰੇਸ਼ਨ ਦੀ ਸ਼ਿਕਾਇਤ ਤੋਂ ਬਾਅਦ ਦਾਖਲ ਕਰਵਾਇਆ ਗਿਆ ਸੀ। ਡਾਕਟਰ ਨੇ ਕਿਹਾ, "ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਰਾਤ 9:30 ਤੋਂ 10:00 ਵਜੇ ਦੇ ਵਿਚਕਾਰ ਹਸਪਤਾਲ ਲਿਆਂਦਾ ਗਿਆ। ਇਹ ਫੂਡ ਪੋਇਜ਼ਨਿੰਗ ਦਾ ਮਾਮਲਾ ਸੀ। ਬੱਚੇ ਹੁਣ ਸਥਿਰ ਹਨ।" ਜੈਪ੍ਰਕਾਸ਼ ਨੇ ਕਿਹਾ ਕਿ ਬੱਚਿਆਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ ਅਤੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।