ਰੋਜ਼ੀ ਰੋਟੀ ਲਈ ਵਿਦੇਸ਼ ਗਏ 35 ਮਜ਼ਦੂਰਾਂ ਨੂੰ ਬਣਾਇਆ ਬੰਧਕ, ਹਰਕਤ 'ਚ ਆਈ ਸਰਕਾਰ
Saturday, Oct 14, 2023 - 11:24 AM (IST)
ਭੁਵਨੇਸ਼ਵਰ (ਭਾਸ਼ਾ)- ਓਡੀਸ਼ਾ ਦੇ 35 ਮਜ਼ਦੂਰਾਂ ਦੇ ਇਕ ਸਮੂਹ ਨੇ ਦੋਸ਼ ਲਗਾਇਆ ਹੈ ਕਿ ਜਿਸ ਕੰਪਨੀ ਲਈ ਉਹ ਕੰਮ ਕਰਦੇ ਸਨ, ਉਸ ਨੇ ਉਨ੍ਹਾਂ ਨੂੰ ਬੰਧਕ ਬਣਾ ਲਿਆ ਹੈ। ਮਜ਼ਦੂਰਾਂ ਨੇ ਆਪਣੇ ਪਿੰਡ ਦੇ ਲੋਕਾਂ ਨੂੰ ਵੀਡੀਓ ਭੇਜ ਕੇ ਇਹ ਜਾਣਕਾਰੀ ਦਿੱਤੀ ਹੈ ਅਤੇ ਸਰਕਾਰ ਤੋਂ ਉਨ੍ਹਾਂ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਵੀਡੀਓ 'ਚ ਮਜ਼ਦੂਰਾਂ ਨੇ ਕਿਹਾ ਹੈ ਕਿ ਜਿਸ ਪਲਾਈਵੁੱਡ ਕੰਪਨੀ ਲਈ ਉਹ ਕੰਮ ਕਰਦੇ ਸਨ, ਉਸ ਦਾ ਕੰਮਕਾਜ ਡੇਢ ਮਹੀਨੇ ਤੋਂ ਬੰਦ ਹੈ ਪਰ ਇਸ ਦੇ ਬਾਅਦ ਨਾ ਤਾਂ ਉਨ੍ਹਾਂ ਨੂੰ ਵਾਪਸ ਆਉਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਭੁਗਤਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਤਲ ਦੇ 49 ਸਾਲ ਪੁਰਾਣੇ ਮਾਮਲੇ 'ਚ ਆਇਆ ਫ਼ੈਸਲਾ, 80 ਸਾਲਾ ਬਜ਼ੁਰਗ ਨੂੰ ਸੁਣਾਈ ਗਈ ਉਮਰ ਕੈਦ
ਕੇਂਦਰਪਾੜਾ ਜ਼ਿਲ੍ਹੇ ਦੇ ਰਾਜਕਨਿਕਾ ਬਲਾਕ ਦੇ ਮਜ਼ਦੂਰਾਂ ਨੇ ਦੋਸ਼ ਲਗਾਇਆ ਕਿ ਕੰਪਨੀ ਨੇ ਉਨ੍ਹਾਂ ਦੇ ਪਾਸਪੋਰਟ ਵੀ ਖੋਹ ਲਏ ਹਨ। ਜਦੋਂ ਇਹ ਮਾਮਲਾ ਰਾਜ ਸਰਕਾਰ ਦੇ ਨੋਟਿਸ 'ਚ ਲਿਆਂਦਾ ਗਿਆ ਤਾਂ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਸੰਬੰਧਤ ਅਧਿਕਾਰੀਆਂ ਨੂੰ ਉਕਤ ਮਜ਼ਦੂਰਾਂ ਨੂੰ ਵਾਪਸ ਲਿਆਉਣ ਦਾ ਨਿਰਦੇਸ਼ ਦਿੱਤਾ। ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਜ ਲੇਬਰ ਕਮਿਸ਼ਨਰ ਨੇ ਲਾਓਸ 'ਚ ਭਾਰਤੀ ਦੂਤਘਰ ਦੇ ਸਾਹਮਣੇ ਇਹ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਦੂਤਘਰ ਨੇ ਓਡੀਸ਼ਾ ਸਰਕਾਰ ਨੂੰ ਸੂਚਿਤ ਕੀਤਾ ਹੈ ਕਿ ਮਜ਼ਦੂਰਾਂ ਨੂੰ ਸੁਰੱਖਿਅਤ ਭਾਰਤ ਵਾਪਸੀ ਲਈ ਸਾਰੇ ਕਦਮ ਚੁੱਕੇ ਜਾਣਗੇ। ਮਜ਼ਦੂਰਾਂ ਨੇ ਇਹ ਵੀਡੀਓ ਆਪਣੇ ਪਿੰਡ ਦੇ ਲੋਕਾਂ ਨੂੰ ਭੇਜੇ, ਜਿਸ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਸਥਾਨਕ ਵਿਧਾਇਕ ਨਾਲ ਸੰਪਰਕ ਕੀਤਾ। ਸਥਾਨਕ ਵਿਧਾਇਕ ਨੇ ਰਾਜ ਸਰਕਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਬੰਧਕ ਬਣਾਈ ਗਈ ਮਜ਼ਦੂਰ ਸਰੋਜ ਪਲਾਈ ਨੇ ਵੀਡੀਓ 'ਚ ਕਿਹਾ,''ਸਾਡੇ ਕੋਲ ਪੈਸਾ ਨਹੀਂ ਹੈ, ਭੋਜਨ ਨਹੀਂ ਹੈ। ਸਾਨੂੰ ਵਾਪਸ ਆਉਣ ਨਹੀਂ ਦਿੱਤਾ ਜਾ ਰਿਹਾ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8