ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354 ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਪਟਨਾ ਸਾਹਿਬ ਵਿਖੇ ਸਮਾਗਮਾਂ ਦੀ ਹੋਈ ਸ਼ੁਰੂਆਤ

01/18/2021 12:25:22 PM

ਪਟਨਾ ਸਾਹਿਬ — ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੇ ਜਾਹੋ-ਜਹਾਲ ਨਾਲ ਸਮਾਗਮਾਂ ਦੀ ਆਰੰਭਤਾ ਹੋ ਗਈ ਹੈ। ਇਸ ਦਿਹਾੜੇ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਕਾਸ਼ ਪੁਰਬ ਸਮਾਗਮ ਅੱਜ ਤੋਂ ਸ਼ੁਰੂ ਹੋ ਕੇ 20 ਜਨਵਰੀ ਤੱਕ ਦਿਨ-ਰਾਤ ਜਾਰੀ ਰਹਿਣਗੇ। ਅੱਜ ਦੇ ਸਮਾਗਮਾਂ ਦੀ ਆਰੰਭਤਾ ਅੰਮ੍ਰਿਤ ਵੇਲੇ ਤੋਂ ਨਿੱਤਨੇਮ ਦੀ ਬਾਣੀ ਨਾਲ ਹੋਈ ਇਸ ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ੍ਰੀ ਆਸਾ ਦੀ ਵਾਰ ਦੇ ਭੋਗ ਪਾਏ ਗਏ। 

ਪਾਠ ਉਪਰੰਤ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕੀਤੀ ਗਈ। ਸਮਾਗਮਾਂ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਪਹੁੰਚ ਰਹੀਆਂ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਮੌਕੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ’ਤੇ ਬੈਠੇ ਕਿਸਾਨਾਂ ਦੀ ਸਿਹਤਯਾਬੀ ਦੀ ਅਰਦਾਸ ਵੀ ਕੀਤੀ ਗਈ। 

ਅੱਜ ਦੇ ਸਮਾਗਮਾਂ ਦੌਰਾਨ ਨਿਰੰਤਰ ਗੁਰਬਾਣੀ ਦਾ ਪ੍ਰਵਾਹ ਚਲਦਾ ਰਹੇਗਾ। ਅੱਜ ਦੇ ਸਮਾਗਮਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ।

Harinder Kaur

This news is Content Editor Harinder Kaur