ਦੇਸ਼ ''ਚ ਕੋਰੋਨਾ ਦੇ 355 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ

01/19/2024 4:28:51 PM

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 355 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ 'ਚ ਕੋਰੋਨਾ ਸੰਕਰਮਣ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹੁਣ 2,331 ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ 24 ਘੰਟਿਆਂ 'ਚ 2 ਮੌਤਾਂ ਹੋਈਆਂ, ਜਿਨ੍ਹਾਂ 'ਚ ਕਰਨਾਟਕ ਅਤੇ ਕੇਰਲ 'ਚ ਇਕ-ਇਕ ਮੌਤ ਸ਼ਾਮਲ ਹੈ। ਪਿਛਲੇ ਸਾਲ 5 ਦਸੰਬਰ ਤੱਕ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘੱਟ ਕੇ ਦੋਹਰੇ ਅੰਕ 'ਤੇ ਆ ਗਈ ਸੀ ਪਰ ਵਾਇਰਸ ਦੇ ਨਵੇਂ ਵੈਰੀਐਂਟ ਜੇ.ਐੱਨ.1 ਅਤੇ ਸਰਦੀ ਦੇ ਮੌਸਮ ਕਾਰਨ ਮਾਮਲਿਆਂ 'ਚ ਵਾਧਾ ਹੋਣਾ ਸ਼ੁਰੂ ਹੋਇਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ 5 ਦਸੰਬਰ 2023 ਤੋਂ ਬਾਅਦ ਇਕ ਦਿਨ 'ਚ ਕੋਰੋਨਾ ਸੰਕਰਮਣ ਦੇ ਸਭ ਤੋਂ ਵੱਧ 841 ਨਵੇਂ ਮਾਮਲੇ 31 ਦਸੰਬਰ ਨੂੰ ਦਰਜ ਕੀਤੇ ਗਏ, ਜੋ ਮਈ 2021 'ਚ ਦਰਜ ਸਭ ਤੋਂ ਵੱਧ ਮਾਮਲਿਆਂ ਦਾ 0.2 ਫ਼ੀਸਦੀ ਸੀ। 

ਇਹ ਵੀ ਪੜ੍ਹੋ : ਭਾਸ਼ਣ ਦੌਰਾਨ PM ਮੋਦੀ ਹੋਏ ਭਾਵੁਕ- 'ਕਾਸ਼ ਮੈਂ ਵੀ ਬਚਪਨ 'ਚ ਅਜਿਹੇ ਘਰ 'ਚ ਰਹਿ ਪਾਉਂਦਾ'

ਸੂਤਰਾਂ ਨੇ ਕਿਹਾ,''ਇਸ ਸਮੇਂ ਉਪਲੱਬਧ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਜੇ.ਐੱਨ.-1 ਵੈਰੀਐਂਟ ਕਾਰਨ ਨਾ ਤਾਂ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਨਾ ਹਸਪਤਾਲ 'ਚ ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ ਅਤੇ ਨਾ ਹੀ ਮੌਤ ਦਰ 'ਚ ਵਾਧਾ ਹੋ ਰਿਹਾ ਹੈ।'' ਦੇਸ਼ ਭਰ 'ਚ 2020 ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ ਲਗਭਗ ਚਾਰ ਸਾਲਾਂ 'ਚ ਕੋਰੋਨਾ ਵਾਇਰਸ ਨਾਲ ਕਰੀਬ ਸਾਢੇ ਚਾਰ ਕਰੋੜ ਤੋਂ ਵੱਧ ਲੋਕ ਪੀੜਤ ਹੋਏ ਹਨ ਅਤੇ ਇਸ ਨਾਲ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਹੁਣ ਤੱਕ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੋ ਗਈ ਹੈ ਅਤੇ ਇਸ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ 'ਚ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.67 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha