ਕੇਰਲ ਤੇ ਮਹਾਰਾਸ਼ਟਰ ’ਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ 36 ਬੰਗਲਾਦੇਸ਼ੀ ਗ੍ਰਿਫ਼ਤਾਰ

Friday, Jan 31, 2025 - 06:40 PM (IST)

ਕੇਰਲ ਤੇ ਮਹਾਰਾਸ਼ਟਰ ’ਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ 36 ਬੰਗਲਾਦੇਸ਼ੀ ਗ੍ਰਿਫ਼ਤਾਰ

ਨਵੀਂ ਦਿੱਲੀ : ਕੇਰਲ ਦੇ ਕੋਚੀ ਵਿਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਅਤੇ ਕੰਮ ਕਰ ਰਹੇ 27 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਇਨ੍ਹਾਂ ਬੰਗਲਾਦੇਸ਼ੀਆਂ ਨੂੰ ਏਰਨਾਕੁਲਮ ਜ਼ਿਲ੍ਹੇ ਦੇ ਉੱਤਰੀ ਪਰਾਵੁਰ ਖੇਤਰ ਵਿਚ ਪੇਂਡੂ ਪੁਲਸ ਅਤੇ ਅੱਤਵਾਦ ਵਿਰੋਧੀ ਦਸਤੇ (ਏ. ਟੀ. ਐੱਸ.) ਵੱਲੋਂ ਇਕ ਸਾਂਝੇ ਆਪ੍ਰੇਸ਼ਨ ਵਿਚ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਬੰਗਲਾਦੇਸ਼ੀ ਨਾਗਰਿਕ ਆਪਣੇ ਆਪ ਨੂੰ ਪੱਛਮੀ ਬੰਗਾਲ ਤੋਂ ਪ੍ਰਵਾਸੀ ਮਜ਼ਦੂਰ ਦੱਸ ਕੇ ਵੱਖ-ਵੱਖ ਥਾਵਾਂ ’ਤੇ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ - Breaking : ਦਿਨ ਚੜ੍ਹਦੇ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਆ ਗਏ ਲੋਕ

ਇਸ ਤੋਂ ਇਲਾਵਾ ਦੂਜੇ ਪਾਸੇ, ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ’ਚ ਗੈਰ-ਕਾਨੂੰਨੀ ਤੌਰ ਤੇ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿਚ ਕੋਨਗਾਓਂ ਪੁਲਸ ਸਟੇਸ਼ਨ ਦੇ ਸਬ-ਇੰਸਪੈਕਟਰ ਰਾਜੇਂਦਰ ਡੋਂਗਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਭਿਵੰਡੀ ਦੇ ਠਾਕੁਰ ਪਾੜਾ ਇਲਾਕੇ ਵਿੱਚ ਇੱਕ ਚਾਲ 'ਤੇ ਛਾਪਾ ਮਾਰਿਆ ਅਤੇ ਇਨ੍ਹਾਂ ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ - ਔਰਤਾਂ ਲਈ ਸਰਕਾਰ ਨੇ ਖੋਲ੍ਹ 'ਤਾ ਖਜ਼ਾਨੇ ਦਾ ਮੂੰਹ, ਇੰਝ ਮਿਲਣਗੇ 5-5 ਲੱਖ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News