ਹੁਣ ਦਿੱਲੀ ਦੇ ਇਸ ਹਸਪਤਾਲ ਦੇ 37 ਡਾਕਟਰ ਆਏ ਕੋਰੋਨਾ ਪਾਜ਼ੇਟਿਵ, ਸਾਰਿਆਂ ਨੂੰ ਲੱਗ ਚੁੱਕਾ ਹੈ ਟੀਕਾ
Friday, Apr 09, 2021 - 01:02 AM (IST)
ਨਵੀਂ ਦਿੱਲੀ : ਕੋਵਿਡ-19 ਦੀ ਮੌਜੂਦਾ ਲਹਿਰ ਵਿੱਚ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ (ਐੱਸ.ਜੀ.ਆਰ.ਐੱਚ.) ਵਿੱਚ 37 ਡਾਕਟਰ ਕੋਰੋਨਾ ਪਾਜ਼ੇਟਿਵ ਹੋ ਗਏ ਹਨ ਅਤੇ ਉਨ੍ਹਾਂ ਵਿਚੋਂ ਪੰਜ ਨੂੰ ਇਲਾਜ ਲਈ ਦਾਖਲ ਕਰਾਇਆ ਗਿਆ ਹੈ। ਸੂਤਰਾਂ ਨੇ ਵੀਰਵਾਰ ਨੂੰ ਇਸ ਬਾਰੇ ਦੱਸਿਆ। ਜਾਣਕਾਰੀ ਦੇ ਅਨੁਸਾਰ ਇਨ੍ਹਾਂ ਸਾਰਿਆਂ ਨੂੰ ਕੋਰੋਨਾ ਦਾ ਟੀਕਾ ਲੱਗ ਚੁੱਕਾ ਹੈ।
ਇਹ ਵੀ ਪੜ੍ਹੋ- ਬੱਕਰੀ ਨੇ ਦਿੱਤਾ ਬੁੱਢੇ ਇਨਸਾਨ ਵਰਗੀ ਸ਼ਕਲ ਦੇ ਬੱਚੇ ਨੂੰ ਜਨਮ, ਲੋਕਾਂ ਨੇ ਕੀਤੀ ਪੂਜਾ
ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਵਿੱਚ ਪਿਛਲੇ ਕੁੱਝ ਹਫਤੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਪਹਿਲੀ ਵਾਰ 7,000 ਤੋਂ ਜ਼ਿਆਦਾ ਮਾਮਲੇ ਆਏ ਹਨ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦੀ ਤਾਜ਼ਾ ਲਹਿਰ ਵਿੱਚ 37 ਡਾਕਟਰਾਂ ਵਿੱਚ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ- ਇਸ ਸੂਬੇ 'ਚ ਕੋਰੋਨਾ ਨਾਲ ਹੋਈਆਂ ਇੰਨੀਆਂ ਮੌਤਾਂ ਕਿ ਸੰਸਕਾਰ ਲਈ ਕਰਨੀ ਪੈ ਰਹੀ ਹੈ 3-4 ਘੰਟੇ ਉਡੀਕ
ਨਿੱਜੀ ਹਸਪਤਾਲ ਸਰ ਗੰਗਾ ਰਾਮ ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ, ‘‘ਹਸਪਤਾਲ ਵਿੱਚ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕਰਦੇ ਹੋਏ 37 ਡਾਕਟਰ ਪਾਜ਼ੇਟਿਵ ਹੋਏ ਹਨ। ਇਨ੍ਹਾਂ ਡਾਕਟਰਾਂ ਵਿੱਚੋਂ ਜ਼ਿਆਦਾਤਰ ਵਿੱਚ ਕੋਰੋਨਾ ਦੇ ਹਲਕੇ ਲੱਛਣ ਮਿਲੇ ਹਨ। ਕੁਲ 32 ਡਾਕਟਰ ਇਕਾਂਤਵਾਸ ਵਿੱਚ ਹਨ ਅਤੇ ਬਾਕੀ ਪੰਜ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਪਿਛਲੇ ਇੱਕ ਸਾਲ ਤੋਂ ਮਹਾਮਾਰੀ ਦੌਰਾਨ ਸਰ ਗੰਗਾਰਾਮ ਹਸਪਤਾਲ ਨੇ ਕੋਵਿਡ-19 ਦੇ ਇਲਾਜ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।