ਹਰਿਆਣਾ ''ਚ ਕੋਰੋਨਾ ਦੇ 37 ਨਵੇਂ ਮਾਮਲਿਆਂ ਦੀ ਪੁਸ਼ਟੀ, 19 ਮੌਤਾਂ

Thursday, May 28, 2020 - 06:18 PM (IST)

ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਦੇ ਅੱਜ 37 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਹੁਣ ਤੱਕ ਇਸ ਮਹਾਮਾਰੀ ਦੇ ਪੀੜਤਾਂ ਦੀ ਗਿਣਤੀ ਵੱਧ ਕੇ 1418 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 839 ਲੋਕ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਦੇ ਸਰਗਰਮ ਮਾਮਲੇ ਹੁਣ ਵੱਧ ਕੇ 560 ਹੋ ਗਏ ਹਨ, ਜਿਨ੍ਹਾਂ 'ਚ ਅਮਰੀਕਾ ਤੋਂ ਵਾਪਸ ਹਰਿਆਣਾ ਮੂਲ ਦੇ ਕੋਰੋਨਾ ਪਾਜ਼ੇਟਿਵ ਪਾਏ ਗਏ 21 ਲੋਕ ਵੀ ਸ਼ਾਮਲ ਹਨ।

 ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਜਾਰੀ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਗੁਰੂਗ੍ਰਾਮ ਤੋਂ 30, ਕੈਥਲ 4, ਫਰੀਦਾਬਾਦ 2 ਅਤੇ ਕਰੂਕਸ਼ੇਤਰ 'ਚ ਇਕ ਮਾਮਲਾ ਸਾਹਮਣੇ ਆਇਆ ਹੈ। 

ਸੂਬੇ 'ਚ ਹੁਣ ਤੱਕ 57481 ਕੋਰੋਨਾ ਸ਼ੱਕੀਆ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ, ਜਿਨ੍ਹਾਂ 'ਚੋਂ 37510 ਲੋਕਾਂ ਨੇ ਕੁਆਰੰਟੀਨ ਦੀ ਮਿਆਦ ਪੂਰੀ ਕਰ ਲਈ ਹੈ ਅਤੇ ਬਾਕੀ 19971 ਨਿਗਰਾਨੀ 'ਚ ਹਨ। ਹੁਣ ਤੱਕ 106389 ਕੋਰੋਨਾ ਸ਼ੱਕੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋ 100900 ਨੈਗੇਟਿਵ ਅਤੇ 14 ਇਟਲੀ ਅਤੇ 21 ਅਮਰੀਕੀ ਪਰਵਾਸੀਆਂ ਸਮੇਤ 1418 ਪਾਜ਼ੇਟਿਵ ਪਾਏ ਗਏ ਹਨ। 4071 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। 


Iqbalkaur

Content Editor

Related News